ਅਕਾਲੀਆਂ ਨੇ ਸੌਂਪਿਆ ਬੀਜ ਘੁਟਾਲੇ ਦੀ ਉਚ ਪੱਧਰੀ ਜਾਂਚ ਸਬੰਧੀ ਮੰਗ ਪੱਤਰ

188

ਫ਼ਿਰੋਜ਼ਪੁਰ, 28 ਮਈ-

ਅੱਜ ਝੋਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੇ ਗਏ ਸਰਕਾਰੀ ਬੀਜ ਨੂੰ ਪ੍ਰਾਈਵੇਟ ਬੀਜ ਵਿਕਰੇਤਾ ਰਾਹੀਂ ਮਹਿੰਗੇ ਭਾਅ ਵੇਚ ਕੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਸਰਕਾਰੀ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਇਸ ਗੋਰਖ-ਧੰਦੇ ‘ਚ ਸ਼ਾਮਿਲ ਹਰੇਕ ਬਾਸ਼ਿੰਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਜ਼ੀਰਾ, ਵਰਦੇਵ ਸਿੰਘ ਨੋਨੀ ਮਾਨ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਰੋਹਿਤ ਕੁਮਾਰ ਮਾਂਟੂ ਵੋਹਰਾ ਪ੍ਰਧਾਨ ਜ਼ਿਲ੍ਹਾ ਸ਼ਹਿਰੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਮਾਨਯੋਗ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ।

ਅਕਾਲੀ ਦਲ ਦੇ ਆਗੂ ਮੰਗ ਕਰ ਰਹੇ ਸਨ ਕਿ ਕਾਂਗਰਸ ਸਰਕਾਰ ਦੇ ਰਾਜ ‘ਚ ਹੋ ਰਹੀਆਂ ਵਧੀਕੀਆਂ, ਧੱਕੇਸ਼ਾਹੀਆਂ ਅਤੇ ਧੋਖੇ ਧੜੀਆਂ ਨੂੰ ਬੰਦ ਕਰਵਾਇਆ ਜਾਵੇ ਅਤੇ ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਹਰ ਛੋਟੇ-ਵੱਡੇ ਸ਼ਖ਼ਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।