ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਦੀ ਮੈਨੇਜਮੈਂਟ ਪੰਜਾਬ ਸਰਕਾਰ ਵੱਲੋਂ ਮੁਅੱਤਲ, ਏ.ਡੀ.ਸੀ. ਨੂੰ ਲਾਇਆ ਪ੍ਰਬੰਧਕ

175

ਸਥਾਨਕ ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਦੀ ਮੈਨੇਜਮੈਂਟ ‘ਤੇ ਫ਼ੰਡਾਂ ਦੀ ਗੜਬੜੀ ਦੇ ਗੰਭੀਰ ਇਲਜ਼ਾਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਾਲਜ ਦੀ ਪ੍ਰਬੰਧਕੀ ਕਮੇਟੀ ਨੂੰ ਮੁਅੱਤਲ ਕਰ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਤ੍ਰਿਪਾਠੀ ਨੂੰ ਪ੍ਰਬੰਧਕ ਲਗਾ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਤੇ ਸੰਗਰੂਰ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਲਗਭਗ 40 ਕਿੱਲੋਮੀਟਰ ਦੇ ਘੇਰੇ ‘ਚ ਇਹ ਹੋਸਟਲ ਦੀ ਸੁਵਿਧਾ ਵਾਲਾ ਲੜਕੀਆਂ ਦਾ ਇਕੱਲਾ ਕਾਲਜ ਹੈ ਅਤੇ ਕਾਲਜ ਵੱਲੋਂ ਬੀ.ਏ. ‘ਚ ਦਾਖਲਾ ਬੰਦ ਕਰਨ ਦੇ ਐਲਾਨ ਤੋਂ ਲੈ ਕੇ ਹੁਣ ਤੱਕ ਇਸ ਸਬੰਧੀ ਸਾਰੀ ਫੀਡ ਬੈਕ ਉਹ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੱਕ ਪੁੱਜਦੀ ਕਰਦੇ ਰਹੇ ਹਨ।