ਨਵੀਂ ਦਿੱਲੀ :
ਤੇਜ਼ ਹਵਾ ਨਾਲ ਮੌਨਸੂਨ ਦੀ ਰਿਮਝਿਮ ਫੁਹਾਰਿਆਂ ਨੇ ਮੰਗਲਵਾਰ ਨੂੰ ਉਮਸ ਭਰੀ ਗਰਮੀ ਤੋਂ ਰਾਹਤ ਦਿੱਤੀ। ਦੁਪਹਿਰ ਬਾਅਦ ਰੁੱਕ-ਰੁੱਕ ਕੇ ਬਾਰਿਸ਼ ਦਾ ਜੋ ਦੌਰ ਸ਼ੁਰੂ ਹੋਇਆ, ਉਹ ਦੇਰ ਸ਼ਾਮ ਤਕ ਜਾਰੀ ਰਿਹਾ। ਬੁੱਧਵਾਰ ਨੂੰ ਵੀ ਬਾਰਿਸ਼ ਤੇ ਰਾਹਤ ਦਾ ਇਹ ਦੌਰ ਅਜਿਹੇ ਹੀ ਜਾਰੀ ਹੈ।
ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅਗਲੇ ਦੋ ਦਿਨਾਂ ‘ਚ ਹਲਕੀ ਤੋਂ ਮੱਧ ਮੀਂਹ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਦਿੱਲੀ ਦੇ ਤਾਪਮਾਨ ‘ਚ ਗਿਰਾਵਟ ਆਈ ਹੈ। ਗੁਜਰਾਤ ‘ਚ ਮੰਗਲਵਾਰ ਨੂੰ ਤੀਜੇ ਦਿਨ ਵੀ ਮੀਂਹ ਜਾਰੀ ਰਿਹਾ, ਮੀਂਹ ਕਾਰਨ ਕਈ ਇਲਾਕੇ ਜਲਮਗਨ ਹੋ ਚੁੱਕੇ ਹਨ। ਇਨ੍ਹਾਂ ਇਲਾਕਿਆਂ ਤੋਂ 1,000 ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ।
ਦੇਸ਼ ‘ਚ ਇਸ ਵਾਰ ਹੁਣ ਤਕ 13 ਫੀਸਦੀ ਤੋਂ ਜ਼ਿਆਦਾ ਬਾਰਿਸ਼ ਰਿਕਾਰਡ ਕੀਤਾ ਗਿਆ ਹੈ। ਮੱਧ ਭਾਰਤ ‘ਚ 26 ਫੀਸਦੀ ਤੋਂ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਦੱਖਣੀ ਭਾਰਤ ‘ਚ 11 ਫੀਸਦੀ ਤੋਂ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ।