ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਭਾਰਤ ਸਰਕਾਰ ਵੱਲੋਂ ਸਥਾਪਨਾ ਨੂੰ ਪ੍ਰਵਾਨਗੀ

195

ਅੰਮ੍ਰਿਤਸਰ, 25 ਮਈ –

ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 ‘ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ।

ਪੰਜਾਬ ਸਰਕਾਰ ਵੱਲੋਂ ਪਿਛਲੇ ਵਰ੍ਹੇ ਐੱਸ.ਡੀ.ਐੱਚ ਅਜਨਾਲਾ ਵਿਖੇ ਇੱਕ ਨਵੀਂ ਟੈਸਟਿੰਗ ਲੈਬਾਰਟਰੀ ਦੀ ਸਥਾਪਨਾ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਸੌਂਪਿਆ ਗਿਆ ਸੀ।