ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

188

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਮਾਨਸਾ, ਬਠਿੰਡਾ, ਸੰਗਰੂਰ ਜਿਲ੍ਹੇ ਦੇ ਆਇਸਾ ਆਗੂ ਵੱਲੋਂ ਘਰਾਂ ਅੰਦਰ ਪਲੇ ਕਾਰਡ ਲੈ ਕੇ ਕੀਤਾ ਗਿਆ।ਇਸ ਪ੍ਰਦਰਸ਼ਨ ਰਾਹੀ ਸਰਕਾਰਾਂ ਨੂੰ ਯਾਦ ਦਵਾਇਆ ਗਿਆ ਹੈ ਕਿ ਵਿਦਿਆਰਥੀਆਂ ਨੂੰ ਇਸ ਲੌਕਡਾਊਨ ਦੇ ਦੌਰਾਨ ਬੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਦਿਆਰਥੀਆਂ ਬਾਰੇ ਸੋਚਣ ਦੀ ਥਾਂ ਕੇਂਦਰ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ।ਜਿਸ ਕਰਕੇ ਪ੍ਰਾਈਵੇਟ ਕਾਲਜਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲਾਂ ਮਾਪਿਆਂ ਦੀ ਸ਼ਰੇਆਮ ਲੁੱਟ ਕਰ ਰਹੇ ਹਨ। ਇਸ ਸਕੂਲਾਂ/ਕਾਲਜਾਂ ਦੀਆਂ ਫੀਸਾਂ ਰਾਹੀਂ ਕੀਤੀ ਜਾ ਰਹੀ ਅੰਨੀ ਲੁੱਟ ਉੱਪਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਚੁੱਪ ਧਾਰ ਰੱਖੀ ਹੈ। ਇਸ ਤਰ੍ਹਾਂ ਹੀ ਸਰਕਾਰਾਂ Online ਸਿੱਖਿਆਂ ਉੱਤੇ ਜ਼ੋਰ ਦੇ ਰਹੀਆਂ ਹਨ ਜਿਸ ਕਾਰਨ ਬਹੁਤੇ ਗਰੀਬ ਪਰਿਵਾਰਾਂ ਦੇ ਬੱਚੇ ਸਿੱਖਿਆਂ ਤੋਂ ਵਾਂਝੇ ਰਹਿ ਹਨ ਅਤੇ ਨਿਰਾਸ਼ਤਾ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਦੇ ਰਾਹ ਵੱਲ ਜਾ ਰਹੇ ਹਨ।

ਇਸ ਪ੍ਰਦਰਸ਼ਨ ਰਾਹੀ ਆਗੂਆਂ ਨੇ ਮੰਗ ਕੀਤੀ ਕਿ:-

1.ਯੂਨੀਵਰਸਿਟੀ ਵੱਲੋਂ ਫੀਸਾਂ ਭਰਵਾਉਣ ਲਈ ਦਿੱਤੇ ਗਏ ਤੁਗਲਕੀ ਫਰਮਾਨ ਨੂੰ ਤੁਰੰਤ ਵਾਪਿਸ ਲਿਆ ਜਾਵੇ ਅਤੇ Covid-19 ਮਹਾਂਮਾਰੀ ਦੇ ਚੱਲਦੇ ਲੌਕਡਾਊਨ ਕਾਰਨ ਪੈਦਾ ਹੋਈਆਂ ਆਰਥਿਕ ਸੰਕਟ ਵਾਲੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ। ਸ਼ੈਸ਼ਨ (2020-21) ਦੀਆਂ ਫੀਸਾਂ ਮਾਫ਼ ਕੀਤੀਆਂ ਜਾਣ।

2.ਮੁੱਖ ਮੰਤਰੀ ਕੈਪਟਨ ਵੱਲੋਂ ਜਾਰੀ ਕੀਤੇ ਬਿਆਨ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸ਼ਨ ਤਰੁੰਤ ਇਹ ਨੋਟਿਸ ਕੱਢੇ ਕਿ ਉਹ ਆਪਣੇ ਸਾਰੇ ਵਿਦਿਆਰਥੀਆਂ ਦੇ ਪੇਪਰ ਨਹੀਂ ਲੈਣਗੇ।ਜੇਕਰ ਪੇਪਰ ਲੈਣੇ ਹਨ ਤਾਂ ਘੱਟੋਂ-ਘੱਟ ਇੱਕ ਮਹੀਨਾ ਕਲਾਸਾਂ ਲਗਾਉਣ ਤੋਂ ਬਾਅਦ ਪੇਪਰ ਲਏ ਜਾਣ।

3.ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਬੁੱਧੀਜੀਵੀਆਂ ਅਤੇ ਵਿਦਿਆਰਥੀਆਂ ਉੱਪਰ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰੋ।

4.ਮਾਪਿਆਂ ਨੂੰ ਫੀਸਾਂ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਸਕੂਲ ਮੈਨੇਜਮੈਂਟ ਉੱਪਰ ਕਾਨੂੰਨੀ ਕਰਵਾਈ ਕੀਤੀ ਜਾਵੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਰਕਾਰ ਆਪਣੇ ਹੱਥ ਵਿੱਚ ਲਵੇ।

5.ਐਸ.ਸੀ/ਐਸ.ਟੀ ਵਿਦਿਆਰਥੀਆਂ ਦੇ ਲੰਬੇ ਸਮੇਂ ਤੋਂ ਰੁਕੇ ਹੋਏ ਵਜੀਫ਼ੇ ਤੁਰੰਤ ਜਾਰੀ ਕੀਤੀ ਜਾਣ।

6.ਸੂਬਾ ਸਰਕਾਰ ਆਪਣੇ ਚੋਣਾਂ ਦੇ ਵਾਅਦੇ ਮੁਤਾਬਿਕ ਵਿਦਿਆਰਥੀਆਂ ਨੂੰ ਸਮਰਾਟ ਫੋਨ ਦਿੱਤੇ ਜਾਣ।

ਜੇਕਰ ਸਰਕਾਰ ਵਿਦਿਆਰਥੀਆਂ ਵੱਲ ਧਿਆਨ ਨਹੀਂ ਦਿੰਦੀ ਆਉਣ ਵਾਲੇ ਸਮੇਂ ‘ਚ ਸਰਕਾਰਾਂ ਦੇ ਖਿਲਾਫ਼ ਹੋ ਸੰਘਰਸ਼ ਤਿੱਖਾ ਕੀਤਾ ਜਾਵੇਗਾ

ਬਲਵੀਰ ਸਿੰਘ ਵਾਲੀਆਂ