ਵਾਸ਼ਿੰਗਟਨ, 26 ਮਈ-
ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ‘ਚ ਲਗਾਤਾਰ ਜਾਰੀ ਹੈ। ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ 532 ਨਵੀਂ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 98,218 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜਾਣਕਾਰੀ ਦੇ ਅਨੁਸਾਰ, ਹੁਣ ਤੱਕ 16,62,375 ਲੋਕ ਕੋਰੋਨਾ ਦੀ ਚਪੇਟ ‘ਚ ਆ ਗਏ ਹਨ ਜੋ ਕਿਸੇ ਵੀ ਦੇਸ਼ ਤੋਂ ਸਭ ਤੋਂ ਵੱਧ ਹੈ।