ਮਲੌਦ-
ਪੰਜਾਬ ਦੀ ਕੈਪਟਨ ਸਰਕਾਰ ਅਕਾਲੀ-ਭਾਜਪਾ ਸਰਕਾਰ ਦੁਆਰਾ ਠੇਕੇ, ਐਡਹਾਕ, ਆਊਟ ਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਪੱਕਿਆਂ ਕਰਨ ਲਈ ਪਾਸ ਕੀਤੇ ਐਕਟ 2016 ਨੂੰ ਵਾਪਸ ਲੈਣ ਜਾ ਰਹੀ ਹੈ। ਸਰਕਾਰ ਵੱਲੋਂ ਇਸ ਦੀ ਜਗ੍ਹਾ ਨਵਾਂ ਕਾਨੂੰਨ ਬਣਾਉਣ ਲਈ 5 ਮੰਤਰੀਆਂ ਦੀ ਕਮੇਟੀ ਬਣਾ ਦਿੱਤੀ ਗਈ ਜੋ ਇਸ ਐਕਟ ਨੂੰ ਵਾਪਸ ਲੈਣ ਲਈ ਅਤੇ ਕਰਮਚਾਰੀਆਂ ਨੂੰ ਰਾਹਤ ਦੇਣ ਲਈ ਨਵਾਂ ਕਾਨੂੰਨ ਬਣਾਏਗੀ। ਅਦਾਲਤ ਵਿਚ ਵੀ ਇਸ ਸਬੰਧੀ ਕੇਸ ਚੱਲ ਰਿਹਾ ਹੈ। ਨਵ-ਨਿਯੁਕਤ ਗਠਿਤ ਕਮੇਟੀ ਵਿਚ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਿਲ ਕੀਤਾ ਗਿਆ ਹੈ।