ਕਿਸਾਨਾਂ ਲਈ ਮੁਸੀਬਤ ਭਰੀ ਖ਼ਬਰ: ਹੁਣ ਏਨਾ ਜਿ਼ਲਿਆਂ ‘ਚ ਹੋ ਸਕਦਾ ਟਿੱਡੀ ਦਲ ਦਾ ਹਮਲਾ, ਅਲਰਟ ਜਾਰੀ

278

ਕੌਹਰੀਆਂ

ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੁੱਝ ਜ਼ਿਲ੍ਹਿਆਂ ਵਿਚ ਟਿੱਡੀ ਦਲ ਦਾ ਹਮਲਾ ਹੋਇਆ ਹੈ। ਜਿਸ ਕਾਰਨ ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਬਠਿੰਡਾ,ਮਾਨਸਾ,ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।ਸਮੂਹ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਵੱਲੋਂ ਬਲਾਕ ਪੱਧਰ ‘ਤੇ ਪੱਤਰ ਜਾਰੀ ਕਰ ਕੇ ਟਿੱਡੀ ਦਲ ਦੇ ਸੰਭਾਵੀ ਹਮਲੇ ਪ੍ਰਤੀ ਬਲਾਕ ਖੇਤੀਬਾੜੀ ਅਫ਼ਸਰਾਂ ਅਤੇ ਹੋਰ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਕੇ ਸਾਰੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ।

ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਨੇ ਦੱਸਿਆ ਕਿ ਹਵਾ ਦੀ ਦਿਸ਼ਾ ਮੁਤਾਬਿਕ ਅਤੇ ਉਕਤ ਜ਼ਿਲ੍ਹਿਆਂ ਦੀ ਹੱਦ ਹਰਿਆਣਾ ਨਾਲ ਲੱਗਣ ਕਾਰਨ ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਬਚਾਅ ਲਈ ਵਿਭਾਗ ਵੱਲੋਂ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ,ਸਾਰੇ ਪੰਪ ਅਤੇ ਲੋੜੀਂਦੀਆਂ ਜਹਿਰਾਂ (ਸਪਰੇਆਂ) ਦੇ ਪ੍ਰਬੰਧ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਹਨ।