ਕੁਆਰਨਟਾਈਨ ਸੈਂਟਰਾਂ ਵਿਖੇ ਰਹਿ ਰਹੇ ਲੋਕਾਂ ਦੀ ਸਿਹਤ ਸੁਰੱਖਿਆ ਸਾਡੀ ਪਹਿਲੀ ਜ਼ਿੰਮੇਵਾਰੀ

622

ਕੋਵਿਡ 19 ਦੇ ਮੱਦੇਨਜ਼ਰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਜਿੱਥੇ ਲਗਾਤਾਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਉੱਥੇ ਹੀ ਫਿਰੋਜ਼ਪੁਰ ਵਿਚ ਸਥਾਪਿਤ ਕੁਆਰਨਟਾਈਨ ਸੈਂਟਰਾਂ ਵਿਚ ਰਹਿ ਰਹੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਕੁਆਰਨਟਾਈਨ ਸੈਂਟਰਾਂ ਵਿਚ ਰੋਜ਼ਾਨਾ ਫੋਗਿੰਗ, ਸਾਫ਼ ਸਫ਼ਾਈ ਅਤੇ ਸੈਨੇਟਾਈਜਰ ਸਪਰੇਅ ਦਾ ਛਿੜਕਾਓ ਕੀਤਾ ਜਾਂਦਾ ਹੈ।
ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਸ੍ਰ: ਪਰਮਿੰਦਰ ਸਿੰਘ ਸੁਖੀਜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸਥਾਪਿਤ ਕੁਆਰਨਟਾਈਨ ਸੈਂਟਰਾਂ ਵਿਚ ਮੱਛਰਾਂ ਤੋਂ ਬਚਾਅ ਲਈ ਰੋਜ਼ਾਨਾ ਫੋਗਿੰਗ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਸੈਂਟਰਾਂ ਵਿਚ ਜੀਵਾਣੂ ਨਾਸ਼ਕ ਸੈਨੇਟਾਈਜਰ ਸਪਰੇਅ ਦਾ ਵੀ ਛਿੜਕਾਓ ਕੀਤਾ ਜਾਂਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਕੁਆਰਨਟਾਈਨ ਸੈਂਟਰਾਂ ਵਿਚ ਰਹਿ ਰਹੇ ਲੋਕਾਂ ਨੂੰ ਸਾਫ-ਸਫਾਈ ਨੂੰ ਲੈ ਕੇ ਕੋਈ ਦਿੱਕਤ ਨਾ ਆਵੇ, ਇਸ ਲਈ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਸਫ਼ਾਈ ਕੀਤੀ ਜਾਂਦੀ ਹੈ, ਉੱਥੇ ਬਣੇ ਪਖਾਨਿਆਂ ਨੂੰ ਵੀ ਰੋਜ਼ ਸਾਫ਼ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕੁਆਰਨਟਾਈਨ ਸੈਂਟਰਾਂ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸਬੰਧੀ ਸੁਰੱਖਿਆ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਸੈਂਟਰਾਂ ਵਿਖੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਰੋਜ਼ ਫੋਗਿੰਗ ਕਰਵਾਈ ਜਾਂਦੀ ਹੈ ਅਤੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੁਆਰਨਟਾਈਨ ਸੈਂਟਰਾਂ ਨੂੰ ਸੈਨੇਟਾਈਜ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਫ-ਸਫਾਈ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ ਇਸ ਲਈ ਨਗਰ ਕੌਂਸਲ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।