ਕੇਂਦਰ ਵੱਲੋਂ ਲਗਾਇਆ ਕਰਫ਼ਿਊ ਹੋਇਆ ਫ਼ੇਲ੍ਹ

152

ਨਵੀਂ ਦਿੱਲੀ, 26 ਮਈ – ਦੇਸ਼ ‘ਚ ਕੋਰੋਨਾ ਵਾਇਰਸ ਦੇ ਸੰਕਟ ਦੇ ਚੱਲਦਿਆਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਵੀਡੀਓ ਕਾਨਫਰੰਂਸਿੰਗ ਰਾਹੀਂ ਪ੍ਰੈਸ ਨਾਲ ਗੱਲਬਾਤ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਕਡਾਊਨ ਲਾਗੂ ਕਰਨ ਐਲਾਨ ਕੀਤਾ ਸੀ ਤਾਂ ਉਨ੍ਹਾਂ ਕਿਹਾ ਸੀ ਕਿ 21 ਦਿਨ ‘ਚ ਅਸੀ ਇਸ ਮਹਾਂਮਾਰੀ ‘ਤੇ ਕਾਬੂ ਪਾ ਲਵਾਂਗੇ।

ਪਰ ਚਾਰ ਲਾਕਡਾਊਨ ਲਾਗੂ ਕਰਨ ਅਤੇ 60 ਦਿਨ ਦੇ ਬਾਅਦ ਵੀ ਕੋਰੋਨਾ ‘ਤੇ ਕਾਬੂ ਨਹੀਂ ਪਾ ਜਾ ਸਕਿਆ। ਰਾਹੁਲ ਗਾਂਧੀ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਇਹ ਸਾਫ਼ ਹੋ ਗਿਆ ਹੈ ਤਿ ਕੇਂਦਰ ਦੀ ਸਰਕਾਰ ਵੱਲੋਂ ਲਗਾਇਆ ਗਿਆ ਕਰਫ਼ਿਊ ਫ਼ੇਲ੍ਹ ਹੋ ਗਿਆ ਹੈ।