ਕੋਟਾਯਾਮ
ਕੇਰਲ ‘ਚ ਨਨ ਨਾਲ ਜਬਰ ਜਨਾਹ ਦੇ ਮਾਮਲੇ ‘ਚ ਕੋਟਾਯਾਮ ਵਧੀਕ ਜ਼ਿਲ੍ਹਾ ਅਦਾਲਤ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅਦਾਲਤ ਵੱਲੋਂ ਫਰੈਂਕੋ ਮੁਲੱਕਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।ਅੱਜ ਸੁਣਵਾਈ ਵੇਲੇ ਬਿਸ਼ਪ ਫਰੈਂਕੋ ਮੁਲੱਕਲ ਅਦਾਲਤ ‘ਚ ਖ਼ੁਦ ਮੌਜੂਦ ਨਹੀਂ ਸਨ।