ਪੰਜਾਬ ਨੈੱਟਵਰਕ, ਨਵੀਂ ਦਿੱਲੀ:
ਦੁਨੀਆ ਭਰ ਵਿਚ ਇਸ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਹੁਣ ਤੱਕ ਇਸ ਵਾਇਰਸ ਉਪਰ ਦੁਨੀਆ ਦਾ ਕੋਈ ਵੀ ਦੇਸ਼ ਪੂਰੀ ਤਰ੍ਹਾਂ ਨਾਲ ਕੰਟਰੋਲ ਕਰਨ ਵਿਚ ਨਾਕਾਮ ਸਾਬਤ ਹੋਇਆ ਹੈ। ਕੋਰੋਨਾ ਵਾਇਰਸ ਕਾਰਨ ਹੋ ਰਹੀਆਂ ਮੌਤਾਂ ਦੇ ਕਾਰਨ ਆਮ ਲੋਕਾਂ ਵਿਚ ਕਾਫ਼ੀ ਜ਼ਿਆਦਾ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਜੇਕਰ ਤਾਜ਼ਾ ਸਾਹਮਣੇ ਆਏ ਦੁਨੀਆ ਭਰ ਤੋਂ ਕੋਰੋਨਾ ਦੇ ਮਾਮਲਿਆਂ ਸਬੰਧੀ ਗੱਲਬਾਤ ਕਰੀਏ ਤਾਂ ਹੁਣ ਤੱਕ ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5.4 ਮਿਲੀਅਨ ‘ਤੇ ਪਹੁੰਚ ਗਈ ਹੈ, ਜਦੋਂਕਿ 3,43,000 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਕੱਲੇ ਅਮਰੀਕਾ ਵਿਚ ਹੀ 98,875 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਚੱਲਦਿਆਂ ਤੀਜੇ ਦਿਨ 700 ਤੋਂ ਘੱਟ ਮੌਤਾਂ ਹੋਈਆਂ ਹਨ। ਹੁਣ ਤੱਕ ਅਮਰੀਕਾ ਵਿਚ ਕੋਰੋਨਾ ਦੇ ਚੱਲਦਿਆਂ 98,875 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਦੀ ਪੁਸ਼ਟੀ ਜੌਨ ਹੌਪਕਿਨਸ ਯੂਨੀਵਰਸਿਟੀ ਨੇ ਕੀਤੀ। ਦੱਸਣਾ ਬਣਦਾ ਹੈ ਕਿ ਜਰਮਨ ਦੇਸ਼ ਦੇ ਵਿਚ ਹੁਣ 29 ਜੂਨ ਤੱਕ ਸਮਾਜਿਕ ਦੂਨੀ ਦੇ ਮਾਪਦੰਡ ਨੂੰ ਵਧਾ ਦਿੱਤਾ ਗਿਆ ਹੈ ਅਤੇ ਭਾਰਤ ਦੇ ਅੰਦਰ ਵੀ ਕਈ ਸੂਬਿਆਂ ਦੇ ਵਲੋਂ ਕਰਫਿਊ ਹਟਾ ਦਿੱਤਾ ਗਿਆ ਹੈ, ਜਦੋਂਕਿ ਤਾਲਾਬੰਦੀ ਪੂਰੀ ਦੇਸ਼ ਦੇ ਵਿਚ ਜਾਰੀ ਹੈ।