ਵਾਸ਼ਿੰਗਟਨ, 24 ਮਈ
ਆਪਣੇ ਆਪ ਨੂੰ ਮਹਾਂ ਸ਼ਕਤੀ ਆਖਣ ਵਾਲਾ ਅਮਰੀਕਾ ਹੁਣ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਦੇ ਵਿਚ ਵੀ ਨਾਕਾਮ ਸਾਬਤ ਹੋ ਰਿਹਾ ਹੈ। ਕਿਉਂਕਿ ਕਰੋਨਾ ਵਾਇਰਸ ਦੇ ਕਾਰਨ ਅਮਰੀਕਾ ਵਿਚ ਦਿਨ ਪ੍ਰਤੀ ਦਿਨ ਮਰੀਜਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਅਤੇ ਮੌਤਾਂ ਦਾ ਅੰਕੜਾ ਵੀ ਟੁੱਟਣ ਦਾ ਨਾਮ ਨਹੀਂ ਲੈ ਰਿਹਾ।
ਕਰੋਨਾ ਕਹਿਰ ਦੇ ਚੱਲਦਿਆ ਦੁਨੀਆ ਭਰ ਵਿਚ ਹੁਣ ਤੱਕ ਲੱਖਾਂ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਅਤੇ ਕੇਸਾਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਤਾਜ਼ਾ ਮਿਲੀ ਰਿਪੋਰਟ ਦੇ ਮੁਤਾਬਿਕ ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1 ਹਜ਼ਾਰ 127 ਲੋਕਾਂ ਦੀ ਮੌਤ ਹੋ ਗਈ ਹੈ।
ਦੱਸਣਾ ਇਹ ਵੀ ਬਣਦਾ ਹੈ ਕਿ ਹੁਣ ਤੱਕ ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 97,048 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਲੰਘੇ ਦਿਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਰੋਨਾ ਤੋਂ ਬਚਣ ਲਈ ਪ੍ਰਾਥਨਾ ਕਰਨ।