ਵਾਸ਼ਿੰਗਟਨ, 21 ਮਈ- ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਚੋਖਾ ਵਾਧਾ ਹੋ ਚੁੱਕਿਆ ਹੈ। ਅਮਰੀਕਾ ਦੀ ਗੱਲ ਜੇਕਰ ਕਰੀਏ ਤਾਂ, ਅਮਰੀਕਾ ਵਿਚ ਰੋਜ਼ਾਨਾ ਹੀ ਹਜ਼ਾਰਾਂ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ।
ਤਾਜ਼ਾ ਜਾਣਕਾਰੀ ਦੇ ਅਨੁਸਾਰ ਅਮਰੀਕਾ ‘ਚ ਪਿੱਛਲੇ 24 ਘੰਟਿਆਂ ‘ਚ ਦੌਰਾਨ ਕੋਰੋਨਾ ਵਾਇਰਸ ਕਾਰਨ 1561 ਲੋਕਾਂ ਦੀ ਮੌਤ ਹੋਈ ਹੈ। ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਆਂਕੜਾ ਵੱਧ ਕੇ 93,406 ਹੋ ਗਿਆ ਹੈ।