ਮੁੰਬਈ–
ਕੋਰੋਨਾ ਵਾਇਰਸ ਦੀ ਲਪੇਟ ‘ਚ ਆਏ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮੁੰਬਈ ਦੇ ਨਾਨਾਵਤੀ ਹਸਪਤਾਲ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਨ੍ਹਾਂ ‘ਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ ਤੇ ਉਨਾਂ੍ਹ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ। ਡਾਕਟਰਾਂ ਦੀ ਇਕ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਅਮਿਤਾਭ ਬਚਨ ਨੇ ਹਸਪਤਾਲ ਪ੍ਰਸ਼ਾਸਨ ਨੂੰ ਦੱਸਿਆ ਕਿ ਉਹ ਟਵੀਟਰ ਰਾਹੀਂ ਆਪਣੀ ਸਿਹਤ ਦੀ ਜਾਣਕਾਰੀ ਦਿੰਦੇ ਰਹਿਣਗੇ।