ਭਾਰਤ ‘ਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਚੱਲਦਿਆਂ 24 ਤੋਂ 28 ਮਈ ਤਕ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਲੂ ਦੇ ਨਾਲ-ਨਾਲ ਤਾਪਮਾਨ 45 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਾਹਰ ਕੇਕੇ ਗਿੱਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ।
ਉਨ੍ਹਾਂ ਦੱਸਿਆ ਕਿ ਗਰਮ ਹਵਾਵਾਂ ਚੱਲਣ ਦੇ ਆਸਾਰ ਹਨ ਤੇ 29 ਮਈ ਤੋਂ ਬਾਅਦ ਪੱਛਮੀ ਗੜਬੜੀ ਕਾਰਨ ਮੌਸਮ ‘ਚ ਤਬਦੀਲੀ ਹੋਵੇਗੀ। ਗਰਮ ਹਵਾਵਾਂ ‘ਚ ਕਿਸਾਨਾਂ ਨੂੰ ਵੀ ਧਿਆਨ ਰੱਖਣ ਲਈ ਕਿਹਾ ਤੇ ਲੋਕਾਂ ਨੂੰ ਅਪੀਲ ਕੀਤੀ ਦੁਪਹਿਰ ਦੇ ਸਮੇਂ ਬਾਹਰ ਨਿੱਕਲਣ ਤੋਂ ਗੁਰੇਜ਼ ਕਰਨ।