ਹੁਸ਼ਿਆਰਪੁਰ 30 ਮਈ –
ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ ਇੱਕ ਘੰਟਾ ਲਗਾਤਾਰ ਜਾਰੀ ਰਿਹਾ ਅਤੇ ਸ਼ਹਿਰ ‘ਚ ਪਾਣੀ-ਪਾਣੀ ਹੋ ਗਿਆ। ਮੀਂਹ ਨਾਲ ਮੌਸਮ ਖੁਸ਼ਗਵਾਰ ਹੋ ਗਿਆ। ਉੱਥੇ ਹੀ, ਬਲਾਚੌਰ ਇਲਾਕੇ ਦੇ ਲੋਕਾਂ ਨੇ ਵੀ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ।