ਡੇਰਾ ਪ੍ਰੇਮੀ ਬੋਲਿਆ, ਮੈਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹੈ ਬੇਅਦਬੀ ਮਾਮਲੇ ‘ਚ

164

ਚੰਡੀਗੜ੍ਹ-

ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ ‘ਚ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ ਚੋਣ ‘ਚ ਅਕਾਲੀ ਦਲ ਦੀ ਹਮਾਇਤ ਕੀਤੀ ਸੀ। ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਅਤੇ ਉਸ ਦੇ ਸਾਥੀਆਂ ਦਾ ਬੇਅਦਬੀ ਮਾਮਲੇ ‘ਚ ਕੋਈ ਹੱਥ ਨਹੀਂ ਹੈ। ਸਿਆਸੀ ਦਬਾਅ ਦੇ ਤਹਿਤ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।