ਦਿੱਲੀ ‘ਚ ਫੁੱਟਪਾਥ ‘ਤੇ ਬੈਠ ਕੇ ਰਾਹੁਲ ਗਾਂਧੀ ਨੇ ਪ੍ਰਵਾਸੀ ਮਜ਼ਦੂਰਾਂ ਦਾ ਜਾਣਿਆ ਹਾਲ

240
ਨਵੀਂ ਦਿੱਲੀ, 16 ਮਈ –
ਅੱਜ ਪ੍ਰਵਾਸੀ ਮਜ਼ਦੂਰਾਂ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁਲਾਕਾਤ ਕੀਤੀ। ਕਾਂਗਰਸ ਨੇਤਾ ਨੇ ਅੱਜ ਦਿੱਲੀ ਦੇ ਸੁਖਦੇਵ ਵਿਹਾਰ ਫਲਾਈ ਓਵਰ ਦੇ ਕੋਲ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਫੁੱਟਪਾਥ ‘ਤੇ ਬੈਠ ਕੇ ਉਨ੍ਹਾਂ ਨਾਲ ਗੱਲ ਕੀਤੀ ਤੇ ਉਨ੍ਹਾਂ ਦੀ ਸਮੱਸਿਆਵਾਂ ਦੀ ਜਾਣਕਾਰੀ ਲਈ। ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ‘ਤੇ ਰਾਹੁਲ ਗਾਂਧੀ ਮੋਦੀ ਸਰਕਾਰ ‘ਤੇ ਹਮਲਾਵਰ ਹਨ।