ਲੁਧਿਆਣਾ:-
ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ ‘ਚ ਧੀ ਨਾਲ ਜਬਰ ਜ਼ਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਨੂੰ ਧੀ-ਪਤਨੀ ਅਤੇ ਪੁੱਤਰ ਵੱਲੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਸ਼ਨਾਖਤ ਰਾਜ ਕਿਸ਼ੋਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 45 ਸਾਲ ਦੇ ਕਰੀਬ ਸੀ।
ਜਾਂਚ ਅਧਿਕਾਰੀ ਏ.ਸੀ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮ੍ਰਿਤਕ ਵੱਲੋਂ ਆਪਣੀ ਸਕੀ ਧੀ ਨਾਲ ਬੀਤੀ ਦੇਰ ਰਾਤ ਜਬਰ ਜਨਾਹ ਦੀ ਕੋਸ਼ਿਸ਼ ਕੀਤੀ ਗਈ। ਪਰ ਉਹ ਸਫਲ ਨਹੀਂ ਹੋਇਆ ਅਤੇ ਲੜਕੀ ਵੱਲੋਂ ਵੀ ਵਿਰੋਧ ਕੀਤਾ ਗਿਆ। ਜਿਸ ਤੇ ਮ੍ਰਿਤਕ ਦੀ ਪਤਨੀ, ਉਸ ਦੇ ਪੁੱਤਰ ਅਤੇ ਨਾਬਾਲਗ ਵੱਲੋਂ ਗਲਾ ਘੁੱਟ ਕੇ ਰਾਜ ਕਿਸ਼ੋਰ ਦਾ ਕਤਲ ਕਰ ਦਿੱਤਾ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਗੀਤਾ ਪੁੱਤਰ ਵਿਸ਼ਾਲ ਅਤੇ ਧੀ ਕਿਰਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਅਜੇ ਫ਼ਰਾਰ ਹਨ, ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।