ਪਾਕਿ ਰੇਲਵੇ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ SGPC ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ

154

ਅੰਮ੍ਰਿਤਸਰ

ਪਾਕਿਸਤਾਨ ਅੰਦਰ ਰੇਲ ਕਰਾਸਿੰਗ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਤੇ ਜ਼ਖਮੀਆਂ ਨੂੰ 50 -50 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਵਾਪਸ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਨਾਲ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਕੌਮ ਨੂੰ ਹਮਦਰਦੀ ਹੈ।

ਇਸ ਦੁੱਖਮਈ ਸਮੇਂ ‘ਤੇ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ, ਪਰੰਤੂ ਹਮਦਰਦੀ ਵਜੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਵੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਦੇਵੇਗੀ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤ ਸਿੱਖ ਪਰਿਵਾਰਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਵੇ।