ਪੈਟਰੋਲ ਪੰਪ ਡੀਲਰਸ਼ਿਪ ਦੇ ਨਾਮ ‘ਤੇ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

219

ਸਵਿੰਦਰ ਕੌਰ, ਚੰਡੀਗੜ, ਐਸ.ਏ.ਐਸ. ਨਗਰ ਪੁਲਿਸ ਵੱਲੋਂ ਪੈਟਰੋਲ ਪੰਪ ਡੀਲਰਸ਼ਿਪ ਦਿਵਾਉਣ ਦੇ ਨਾਮ ‘ਤੇ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ, ਬ੍ਰਹਮ ਪ੍ਰਕਾਸ਼ ਸ਼ੁਕਲਾ, ਜਤਿੰਦਰ ਸਿੰਘ, ਅਕਾਸ਼ ਸਿੰਘ ਅਤੇ ਆਸਿਫ਼ ਖਾਨ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਲੱਖਾਂ ਦੀ ਨਕਦੀ ਅਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ।