ਪ੍ਰਵਾਸੀ ਮਜ਼ਦੂਰਾਂ ਪਿਤਰੀ ਸੂਬਿਆਂ ਵਿਚ ਭੇਜਣ ਲਈ ਸਿੱਖਿਆ ਵਿਭਾਗ ਨਿਭਾ ਰਿਹਾ ਹੈ ਅਹਿਮ ਭੂਮਿਕਾ

197

ਪਠਾਨਕੋਟ, 24 ਮਈ –

ਕੋਵਿਡ-19 ਦੇ ਖਿਲਾਫ ਚੱਲ ਰਹੇ ਯੁੱਧ ਵਿਚ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਫਰੰਟ ਲਾਈਨ ‘ਤੇ ਆ ਕੇ ਕੰਮ ਕਰ ਰਿਹਾ ਹੈ। ਚਾਹੇ ਗੱਲ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਹੋਵੇ, ਚਾਹੇ ਦੂਜੇ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਿਆਂ ਦੀ ਡਿਊਟੀ ਦੀ ਹੋਵੇ, ਚਾਹੇ ਪਰਵਾਸੀ ਮਜ਼ਦੂਰਾਂ ਨੂੰ ਫੋਨ ਰਾਹੀਂ ਸੰਪਰਕ ਕਰਕੇ ਅਗਲੇਰੀ ਸੂਚਨਾ ਦੇਣ ਦੀ ਹੋਵੇ, ਚਾਹੇ ਗੱਲ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਨ ਦੀ ਹੋਵੇ।

ਹਰ ਥਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਈ ਗਈ ਡਿਊਟੀ ਨੂੰ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਰਾਜੇਸ਼ਵਰ ਸਿੰਘ ਸਲਾਰੀਆ ਅਤੇ ਏ ਈ ਓ ਖੇਡਾਂ ਨਰਿੰਦਰ ਲਾਲ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਮੁਲਾਜ਼ਮ ਪੂਰੀ ਤਰ੍ਹਾਂ ਬਾਖੂਬੀ ਅੰਜਾਮ ਦੇ ਰਹੇ ਹਨ ਇਸ ਦੇ ਨਾਲ ਹੀ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਸੂਬੇ ਵਿੱਚ ਭੇਜਣ ਲਈ ਵੀ ਸਿੱਖਿਆ ਵਿਭਾਗ ਆਪਣੀ ਇਕ ਵਿਸ਼ੇਸ਼ ਭੂਮਿਕਾ ਅਦਾ ਕਰ ਰਿਹਾ ਹੈ ਇਸ ਮੌਕੇ ਉਨ੍ਹਾਂ ਨਾਲ ਲੇਬਰ ਵਿਭਾਗ ਦੇ ਸਹਾਇਕ ਲੇਬਰ ਕਮਿਸ਼ਨਰ ਕੁੰਵਰ ਡਾਵਰ ਵੀ ਸਨ।