ਪ੍ਰਸਿੱਧ ਅਦਾਕਾਰ ਤੇ ਗਾਇਕ ਗੁਰਨਾਮ ਭੁੱਲਰ ਖਿਲਾਫ਼ ਕੇਸ ਦਰਜ, ਗ੍ਰਿਫ਼ਤਾਰ

385

ਪਟਿਆਲਾ

ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ ‘ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਨਸੁਆ ਚੌਂਕੀ ਦੇ ਪੁਲਸ ਮੁਲਾਜ਼ਮ ਹੱਬ ਤੋਂ ਗੁਰਨਾਮ ਭੁੱਲਰ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਤਫ਼ਤੀਸ਼ ਕਰ ਰਹੇ ਹਨ।

ਇਹ ਮਾਮਲਾ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਕਾਰਨ ਕੀਤਾ ਗਿਆ ਹੈ। ਉਕਤ ਸਥਾਨ ‘ਤੇ ਅਦਾਕਾਰ ਗੁਰਨਾਮ ਭੁੱਲਰ ਆਪਣੇ ਆਉਣ ਵਾਲੇ ਪ੍ਰੋਜੈਕਟ ਦੀ ਸ਼ੂਟਿੰਗ ਦੌਰਾਨ ਸ਼ੂਟਿੰਗ ਕਰ ਰਿਹਾ ਸੀ।

ਕੋਰੋਨਾ ਵਾਇਰਸ ਸਬਧੀ ਗੁਰਨਾਮ ਭੁੱਲਰ ਅਤੇ ਉਸ ਦੀ ਟੀਮ ਵੱਲੋਂ ਇਹਤਿਆਤ ਨਾ ਵਰਤਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰ ਕੇ ਪੁਲਸ ਅਗਲੇਰੀ ਕਾਰਵਾਈ ‘ਚ ਲੱਗ ਗਈ ਹੈ। ਜਾਣਕਾਰੀ ਮਿਲੀ ਹੈ ਕਿ ਇਸ ਮੌਕੇ ਗੁਰਨਾਮ ਭੁੱਲਰ ਦੇ ਦੋ ਹੋਰ ਸਾਥੀਆਂ ਸਮੇਤ ਮੁਕੱਦਮੇ ਚ ਨਾਮਜ਼ਦ ਕੀਤਾ ਗਿਆ ਹੈ।