ਪੰਜਾਬ ‘ਚ ਦੋ ਨਵੇਂ ਉਦਯੋਗਿਕ ਪਾਰਕਾਂ ਦੀ ਸਥਾਪਨਾ ਨੂੰ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ

238

ਚੰਡੀਗੜ੍ਹ

ਸੂਬੇ ਦੀ ਅਰਥ ਵਿਵਸਥਾ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਕੈਬਨਿਟ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਅਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ‘ਚ 2000 ਏਕੜ ਦੀ ਸਰਕਾਰੀ ਅਤੇ ਪੰਚਾਇਤੀ ਜ਼ਮੀਨ ‘ਤੇ ਆਧੁਨਿਕ ਉਦਯੋਗਿਕ ਪਾਰਕ ਅਤੇ ਇੰਟੀਗਰੇਟਡ ਮੈਨੂਫੈਕਚਰਿੰਗ ਕਲੱਸਟਰ ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਦੇ ਨਿਰਮਾਣ ‘ਤੇ 3200 ਕਰੋੜ ਰੁਪਏ ਦਾ ਖ਼ਰਚ ਆਵੇਗਾ।