ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਲਿਆ ਫ਼ੈਸਲਾ

336

ਪੰਜਾਬ ਸਰਕਾਰ ਨੇ ਵੱਖ ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ) ਦੁਆਰਾ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।

ਇਸ ਸੰਬੰਧੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ, ਓਪਨ ਸਕੂਲ ਅਤੇ ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕੋਵਿਡ 19 ਮਹਾਂਮਾਰੀ ਫੈਲਣ ਕਾਰਨ ਪੈਦਾ ਹੋਈ ਸੰਕਟ-ਕਾਲੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।