ਨਵੀਂ ਦਿੱਲੀ–
ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਕੋਰੋਨਾ ਵਾਇਰਸ ਪੀੜਤ ਦੀ ਗਿਣਤੀ 8,20,916 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 27,114 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਕ ਦਿਨ ‘ਚ ਸਾਹਮਣੇ ਆਉਣ ਵਾਲੇ ਕੋਰੋਨਾ ਮਰੀਜ਼ਾਂ ਦੀ ਇਹ ਅੱਜ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਉੱਥੇ ਹੀ, ਇਸ ਦੌਰਾਨ 519 ਕੋਰੋਨਾ ਪੀੜਤਾਂ ਦੀ ਮੌਤ ਵੀ ਹੋਈ ਹੈ।