ਵੇਰਕਾ, 21 ਮਈ- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ ‘ਚ ਪਤੀ ਦੁਆਰਾ ਦਹੇਜ ਲਈ ਤੰਗ ਪ੍ਰੇਸ਼ਾਨ ਕੀਤੇ ਜਾਣ ਕਾਰਨ ਇਕ ਮਹਿਲਾ ਡਾਕਟਰ ਵੱਲੋਂ ਆਪਣੇ ਆਪ ਨੂੰ ਜ਼ਹਿਰੀਲਾ ਟੀਕਾ ਲਗਾ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਹਾਲਤ ਗੰਭੀਰ ਹੋਣ ‘ਤੇ ਉਸ ਨੂੰ ਇਕ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਾਣਕਾਰੀ ਦਿੱਤੇ ਜਾਣ ਦੇ ਬਾਵਜੂਦ ਸਬੰਧਿਤ ਥਾਣੇ ਤੋ ਇਕ ਘੰਟਾ ਬੀਤ ਜਾਣ ਦੇ ਬਾਵਜੂਦ ਕੋਈ ਅਧਿਕਾਰੀ ਨਹੀਂ ਪੁੱਜਾ।
ਸਾਡੇ ਵਿਆਹ ਇਕ ਸੋਦਾ ਬਣ ਕੇ ਰਹਿ ਗਿਆ ਹੈ ਔਰਤ ਦੇ ਅਧਿਕਾਰ ਦਾ ਬਲਾਤਕਾਰ ਹੋ ਰਿਹਾ ਹੈ ਦਾਜ ਦਾ ਕੋਈ ਕਾਰਨ ਨਹੀਂ ਹੈ।