ਲੁਧਿਆਣਾ ‘ਚ ਪੰਜਾਬ ਰੋਡਵੇਜ਼/ਪਨਬਸ ਠੇਕਾ ਮੁਲਾਜ਼ਮਾਂ ਕੀਤਾ ਕਿਰਤ ਕਾਨੂੰਨਾਂ ਨੂੰ ਬਚਾਉਣ ਲਈ ਪ੍ਰਦਰਸ਼ਨ

207

ਲੁਧਿਆਣਾ, 22 ਮਈ-

ਦੇਸ਼ ਵਿੱਚ ਵੱਖ-ਵੱਖ ਮੁਲਾਜ਼ਮਾਂ, ਪੈਨਸ਼ਨਰਜ਼ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਪੈਨਸ਼ਨਰਜ਼ ਅਤੇ ਜਨਤਕ ਜਥੇਬੰਦੀਆਂ ਦੀ ਤਰਾਂ ਪੰਜਾਬ ਰੋਡਵੇਜ਼ ਅਤੇ ਪਨਸਪ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸ ਅੱਡਿਆਂ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਰੋਡਵੇਜ਼/ਪਨਬਸ ਠੇਕਾ ਮੁਲਾਜ਼ਮ ਜਥੇਬੰਦੀ ਵੱਲੋਂ ਲੁਧਿਆਣਾ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਿਰਤ ਕਾਨੂੰਨਾਂ ਨੂੰ ਤੋੜ ਕੇ ਕਿਰਤੀਆਂ/ਮੁਲਾਜ਼ਮਾਂ ਦੇ ਹੱਕ ਖੋਹਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ।

ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਸਤਿਨਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਰਤੀ ਅਤੇ ਮੁਲਾਜ਼ਮ ਦੇਸ਼ ਦੇ ਵਿਕਾਸ ਦਾ ਧੁਰਾ ਹਨ ਇਸ ਦੇਸ਼ ਨੂੰ ਬਚਾਉਣ ਲਈ ਉਨ੍ਹਾਂ ਦੇ ਹੱਕਾਂ ਅਤੇ ਹਿਤਾਂ ਨੂੰ ਸੁਰੱਖਿਅਤ ਰੱਖਣਾ ਸਮੇਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਰ ਕਿਰਤੀ ਨੂੰ ਘੱਟੋ-ਘੱਟ 21000 ਰੁਪਏ ਪ੍ਰਤੀ ਮਹੀਨਾ ਉਜਰਤ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।