ਲੋਕਾਂ ਵੱਲੋਂ ਨੀਲੇ ਕਾਰਡ ਕੱਟਣ ਨੂੰ ਲੈ ਕੇ ਰੋਸ

195

ਗੜ੍ਹਸ਼ੰਕਰ, 22 ਮਈ –

ਗੜ੍ਹਸ਼ੰਕਰ ਦੇ ਪਿੰਡ ਬਿਲੜੋਂ ਵਿਖੇ ਨੀਲੇ ਕਾਰਡ ਕੱਟੇ ਜਾਣ ਨੂੰ ਲੈ ਕੇ ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਅਕਾਲੀ ਦਲ ਐੱਸ.ਸੀ. ਵਿੰਗ ਦੇ ਪ੍ਰਧਾਨ ਸੁੱਚਾ ਸਿੰਘ ਬਿਲੜੋਂ ਨੇ ਦੋਸ਼ ਲਗਾਇਆ ਕਿ ਪਿੰਡ ਦੇ ਲੋੜਵੰਦ ਲੋਕਾਂ ਦੇ ਕਾਂਗਰਸੀਆਂ ਦੀ ਸ਼ਹਿ ‘ਤੇ ਨੀਲੇ ਕਾਰਡ ਕੱਟ ਕੇ ਕਾਂਗਰਸੀਆਂ ਵੱਲੋਂ ਉਲਟਾ ਮਹਿਕਮੇ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਲੋਕਾਂ ਨੇ ਚੇਤਾਵਨੀ ਦਿੱਤੀ ਕਿ ਅਗਰ ਕੱਟੇ ਹੋਏ ਕਾਰਡ ਬਹਾਲ ਨਾ ਕੀਤੇ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।