ਵਿਸ਼ੇਸ਼ ਉਡਾਣ ਰਾਹੀਂ ਲੰਡਨ ਤੋਂ ਇੰਦੌਰ ਪਹੁੰਚੇ 93 ਯਾਤਰੀ

163

ਮੱਧ-ਪ੍ਰਦੇਸ਼

ਵੰਦੇ ਭਾਰਤ ਮਿਸ਼ਨ ਦੇ ਤਹਿਤ ਦੂਜੇ ਦੇਸ਼ਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਫਸੇ ਭਾਰਤੀਆਂ ਨੂੰ ਆਪਣੇ ਵਤਨ ਵਾਪਸ ਲਿਆਂਦਾ ਜਾ ਰਿਹਾ ਹੈ। ਅੱਜ ਐਤਵਾਰ ਬ੍ਰਿਟੇਨ ਤੋਂ ਮੱਧ-ਪ੍ਰਦੇਸ਼ ਦੇ 93 ਲੋਕਾਂ ਨੂੰ ਵਿਸ਼ੇਸ਼ ਉਡਾਣ ਰਾਹੀਂ ਭਾਰਤ ਵਾਪਸ ਲਿਆਂਦਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ਉੱਤੇ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਜਾਂਚ ਹੋਣ ਤੋਂ ਬਾਅਦ ਹੀ ਯਾਤਰੀਆਂ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।