ਸਕੂਲ ਟਿਊਸ਼ਨ ਫ਼ੀਸਾਂ ਨੂੰ ਲੈ ਕੇ ਮਾਪਿਆਂ ਵੱਲੋਂ ਸਰਕਾਰ ਅਤੇ ਸਕੂਲ ਮੈਨੇਜਮੈਂਟ ਵਿਰੁੱਧ ਰੋਸ ਪ੍ਰਦਰਸ਼ਨ

197

ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਭਰ ‘ਚ ਦੋ ਮਹੀਨਿਆਂ ਤੋਂ ਲਾਕਡਾਊਨ ਚੱਲ ਰਿਹਾ ਹੈ ਜਿਸ ਤਹਿਤ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਬੰਦ ਹਨ। ਲਾਕਡਾਉਨ ਕਾਰਨ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰ ਰਹੀਆਂ ਸੰਸਥਾਵਾਂ ਨੂੰ ਟਿਊਸ਼ਨ ਫ਼ੀਸ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਤਹਿਤ ਕਟਾਰੀਆਂ ਵਿਖੇ ਮਾਪਿਆਂ ਵੱਲੋਂ ਇਕੱਠ ਕਰ ਕੇ ਸਰਕਾਰ ਵਿਰੁੱਧ ਅਤੇ ਸਕੂਲ ਮੈਨੇਜਮੈਂਟ ਵਿਰੁੱਧ ਲਾਕਡਾਊਨ ਕਾਰਨ ਸੰਸਥਾ ਬੰਦ ਹੋਣ ਕਾਰਨ ਫ਼ੀਸ ਨਾ ਦੇਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਾਪਿਆਂ ਨੇ ਕਿਹਾ ਕਿ ਲਾਕਡਾਊਨ ਕਾਰਨ ਸੰਸਥਾਵਾਂ ਬੰਦ ਰਹੀਆਂ ਹਨ ਤਾਂ ਫ਼ੀਸਾਂ ਕਿਉਂ ਲਈਆਂ ਜਾ ਰਹੀਆਂ ਹਨ ਸਰਕਾਰਾਂ ਨੂੰ ਵੀ ਭਲੀਭਾਂਤ ਪਤਾ ਹੀ ਹੈ ਕਿ ਦੋ ਮਹੀਨੇ ਤੋਂ ਸਾਰੇ ਰੁਜ਼ਗਾਰ ਠੱਪ ਹਨ ਅਤੇ ਲੋਕ ਆਰਥਿਕ ਮੰਦਹਾਲੀ ਦੇ ਦੌਰ ‘ਚੋਂ ਗੁਜ਼ਰ ਰਹੇ ਹਨ ਰਹੇ ਤਾਂ ਫ਼ੀਸਾਂ ਕਿਉਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਸੰਸਥਾਵਾਂ ਬੰਦ ਹੋਣ ਕਾਰਨ ਫ਼ੀਸਾਂ ਮੁਆਫ਼ ਕੀਤੀਆਂ ਜਾਣ।