ਲੁਧਿਆਣਾ:-
ਲੁਧਿਆਣਾ ਪੁਲਿਸ ਵੱਲੋਂ ਸਮਾਜਿਕ ਦੂਰੀ ਅਤੇ ਹੋਰ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਅਕਾਲੀ ਦਲ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਢੀਂਡਸਾ ਸਮਰਥਕਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ‘ਚ ਤਿੰਨ ਕੇਸ ਦਰਜ ਕੀਤੇ ਹਨ।
ਅਕਾਲੀ ਦਲ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮਿੰਨੀ ਸਕੱਤਰੇਤ ਦੇ ਬਾਅਦ ਪ੍ਰਦਰਸ਼ਨ ਕੀਤਾ ਗਿਆ ਸੀ ਜਦਕਿ ਨਵੇਂ ਬਣੇ ਅਕਾਲੀ ਦਲ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਮਾਡਲ ਟਾਊਨ ਸਥਿਤ ਇਕ ਧਾਰਮਿਕ ਅਸਥਾਨ ਵਿੱਚ ਮੀਟਿੰਗ ਰੱਖੀ ਸੀ।
ਮੀਟਿੰਗ ਵਿੱਚ ਭਾਰੀ ਗਿਣਤੀ ਵਿੱਚ ਵਰਕਰ ਅਤੇ ਆਗੂ ਸ਼ਾਮਿਲ ਹੋਏ। ਪੁਲਿਸ ਅਧਿਕਾਰੀ ਏ.ਸੀ.ਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਵੱਲੋਂ ਸਮਾਜਿਕ ਦੂਰੀ ਅਤੇ ਹੋਰ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ ਜਿਸ ਕਾਰਨ ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਇਹ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।