ਐੱਸ. ਏ. ਐੱਸ. ਨਗਰ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਰੋਨਾ ਮਹਾਂਮਾਰੀ ਕਾਰਨ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਨੂੰ ਘਟਾ ਕੇ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਅੱਪਡੇਟ ਕੀਤਾ ਸੀ।
ਸਿੱਖਿਆ ਵਿਭਾਗ ਵਲੋਂ ਕੀਤੇ ਸਖ਼ਤ ਇਤਰਾਜ਼ ਕਾਰਨ ਪੈਦਾ ਹੋਏ ਵਿਵਾਦ ‘ਤੇ ਬਾਅਦ, ਦੁਪਹਿਰ ਬਾਅਦ ਬੋਰਡ ਦੀ ਵੈੱਬਸਾਈਟ ਤੋਂ ਸਿਲੇਬਸ ਨੂੰ ਹਟਾ ਲਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਬੋਰਡ ਨੇ ਪੰਜਾਬ ਸਰਕਾਰ ਤੋਂ ਬਿਨਾਂ ਪ੍ਰਵਾਨਗੀ ਲਏ ਸਿਲੇਬਸ ਘਟਾ ਕੇ ਬੀਤੇ ਦਿਨ ਬੋਰਡ ਦੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿੱਤਾ ਸੀ।
ਜਾਣਕਾਰੀ ਮੁਤਾਬਕ ਐੱਸ. ਸੀ. ਈ. ਆਰ. ਟੀ. ਵਲੋਂ ਸਿੱਖਿਆ ਮਾਹਿਰਾਂ ਦੀ ਕਮੇਟੀ ਬਣਾ ਕੇ, ਉਸ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਪੰਜਾਬ ਸਰਕਾਰ ਦੀ ਪ੍ਰਵਾਨਗੀ ਮਿਲਣ ਉਪਰੰਤ ਘੱਟ ਕੀਤਾ ਸਿਲੇਬਸ ਵਿਦਿਆਰਥੀਆਂ ਲਈ ਜਾਰੀ ਕੀਤਾ ਜਾਵੇਗਾ।