ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਹੈ। ਉਨਾਂ ਦੱਸਿਆ ਕਿ ਮੈਡੀਕਲ ਸੋਧਾਂ ਵਿਚ ਸੰਕੇਤ ਮਿਲੇ ਹਨ ਕਿ ਆਪਸੀ ਦੂਰੀ ਦੇ ਨਾਲ-ਨਾਲ ਮਾਸਕ ਪਹਿਨਣਾ ਵੀ ਲੋਕਾਂ ਵਿਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਘਟਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਵੀ ਮੈਡੀਕਲ ਮਾਸਕਾਂ ਸਣੇ ਘਰ ਵਿਚ ਬਣਾਏ ਮਾਸਕ ਪਹਿਨਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਸ ਲਈ ਜਨਤਕ ਹਿੱਤਾਂ ਦੇ ਮੱਦੇਨਜ਼ਰ ਹਰ ਵਿਅਕਤੀ ਨੂੰ ਜਨਤਕ ਥਾਵਾਂ ‘ਤੇ ਜਾਣ ਸਮੇਂ ਮਾਸਕ ਪਹਿਨਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਲਈ ਜਨਤਕ ਥਾਂ, ਗਲੀਆਂ, ਹਸਪਤਾਲ, ਦਫਤਰ ਤੇ ਮਾਰਕਿਟ ਆਦਿ ਜਾਣ ਸਮੇਂ ਸੂਤੀ ਕੱਪੜੇ ਦਾ ਮਾਸਕ ਜਾਂ ਟ੍ਰਿਪਲ ਲੇਅਰ ਮਾਸਕ ਪਾਉਣਾ ਜਰੂਰੀ ਹੈ। ਕਿਸੇ ਵੀ ਵਾਹਨ ਵਿਚ ਸਫ਼ਰ ਕਰ ਰਿਹਾ ਵਿਅਕਤੀ ਵੀ ਮਾਸਕ ਜਰੂਰ ਪਾਵੇ। ਕਿਸੇ ਵੀ ਦਫਤਰ/ਕੰਮ ਦੇ ਸਥਾਨ, ਕਾਰਖਾਨੇ ਆਦਿ ਵਿਚ ਕੰਮ ਕਰਨ ਵਾਲਾ ਹਰ ਵਿਅਕਤੀ ਵੀ ਲਾਜ਼ਮੀ ਤੋਰ ਤੇ ਮਾਸਕ ਪਾਵੇ।
ਸਿਵਲ ਸਰਜਨ ਨੇ ਦੱਸਿਆ ਕਿ ਮੈਡੀਕਲ ਮਾਸਕਾਂ ਤੋਂ ਇਲਾਵਾ ਘਰ ਵਿਚ ਸੂਤੀ ਕੱਪੜੇ ਨਾਲ ਤਿਆਰ ਕੀਤਾ ਗਿਆ ਮਾਸਕ ਵੀ ਪਾਇਆ ਜਾ ਸਕਦਾ ਹੈ, ਜਿਸ ਨੂੰ ਸਾਬਣ/ਡਿਟਰਜੈਂਟ ਨਾਲ ਚੰਗੀ ਤਰਾਂ ਧੋ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਜੇਕਰ ਮਾਸਕ ਉਪਲਬੱਧ ਨਹੀ ਹੈ ਤਾਂ ਰੁਮਾਲ, ਦੁਪੱਟੇ ਤੇ ਪਰਨੇ ਆਦਿ ਦੀ ਵਰਤੋਂ ਵੀ ਕੀਤੀ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਪੀਡੈਮਿਕ ਡਿਜ਼ੀਜ ਐਕਟ ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਉਲੰਘਣਾ ਕਰਨ ‘ਚੇ ਕਾਨੂੰਨੀ ਕਾਰਵਾਈ ਹੋਵੇਗੀ।