ਅੰਮ੍ਰਿਤਸਰ
ਮਲੇਰਕੋਟਲਾ ਤੋਂ ਆਏ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਅੱਜ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਲਈ ਤਿੰਨ ਸੌ ਤੀਹ ਕਵਿੰਟਲ ਕਣਕ ਸ਼ਰਧਾ ਸਾਹਿਤ ਭੇਟ ਕੀਤੀ ਗਈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਵੱਲੋਂ ਸਿੱਖ ਮੁਸਲਿਮ ਸਾਂਝਾ ਫਰੰਟ ਪੰਜਾਬ ਨਾਲ ਸਬੰਧਤ ਇਨ੍ਹਾਂ ਮੁਸਲਮਾਨ ਭਰਾਵਾਂ ਨੂੰ ਸਨਮਾਨਿਤ ਕੀਤਾ ਗਿਆ ਬਾਅਦ ਵਿੱਚ ਇਹ ਵਫਦ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਵੀ ਗਿਆ।