ਹੁਣ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ ’ਤੇ ਆਵੇਗਾ 12ਵੀਂ ਦਾ ਨਤੀਜਾ, ਪੇਪਰ ਸਾਰੇ ਰੱਦ

650

ਚੰਡੀਗੜ੍ਹ:

ਕੋਰੋਨਾ ਵਾਇਰਸ ਦੌਰਾਨ ਪੜ੍ਹਾਈ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਉਹ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ, ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਕਾਰਨ ਫਿਲਹਾਲ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ। ਇਸ ਲਈ ਹੁਣ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ ’ਤੇ ਨਤੀਜਾ ਐਲਾਨਿਆ ਜਾਵੇਗਾ। ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਸਕੂਲ ਬੋਰਡ ਲੈ ਚੁੱਕਾ ਹੈ।