ਹੁਣ ਮਨਰੇਗਾ ਸਕੀਮ ਨੂੰ ਖਤਮ ਕਰਨ ਦੀ ਤਿਆਰੀ ‘ਚ ਮੋਦੀ ਸਰਕਾਰ

494

ਕੇਂਦਰ ਦੀ ਮੋਦੀ ਸਰਕਾਰ ਦੇ ਵਲੋਂ ਜਿਥੇ ਦੇਸ਼ ਨੂੰ ਪਹਿਲੋਂ ਹੀ ਘਾਟੇ ਦੇ ਵੱਲ ਲਿਜਾਇਆ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਸਰਕਾਰ ਦੇ ਵਲੋਂ ਕਈ ਸਰਕਾਰੀ ਅਦਾਰੇ ਅਤੇ ਸਰਕਾਰੀ ਸਕੀਮਾਂ ਵੀ ਬੰਦ ਕੀਤੀਆਂ ਜਾ ਰਹੀਆਂ ਹਨ। ਹੁਣ ਤਾਜ਼ਾ ਸੂਚਨਾ ਇਹ ਮਿਲੀ ਹੈ ਕਿ ਮੋਦੀ ਸਰਕਾਰ ਦੇ ਵਲੋਂ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੀ ਕੋਝੀ ਚਾਲ ਚੱਲੀ ਜਾ ਰਹੀ ਹੈ।

ਦੱਸ ਦਈਏ ਕਿ ਦੇਸ਼ ਦੇ ਅੰਦਰ ਕਰੀਬ 42 ਸਰਕਾਰੀ ਅਦਾਰਿਆਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਵਲੋਂ ਬੰਦ ਕਰਨ ਦਾ ਮਨ ਪਹਿਲੋਂ ਹੀ ਬਣਾਇਆ ਹੋਇਆ ਹੈ। ਦੱਸ ਦਈਏ ਕਿ ਨਿੱਜੀ ਕੰਪਨੀਆਂ ਦੇ ਵਲੋਂ ਸਰਕਾਰੀ ਅਦਾਰਿਆਂ ਦੇ ਵਿਚ ਅਜਿਹੀ ਘੁਸਪੈਠ ਕੀਤੀ ਜਾ ਰਹੀ ਹੈ ਕਿ ਸਰਕਾਰੀ ਅਦਾਰੇ ਖੁਦ-ਬ-ਖੁਦ ਬੰਦ ਹੋ ਰਹੇ ਹਨ। ਦੱਸ ਦਈਏ ਕਿ ਨਿੱਜੀ ਕੰਪਨੀਆਂ ਵੀ ਸਰਕਾਰ ਦੇ ਮੰਤਰੀਆਂ ਅਤੇ ਹੋਰ ਉੱਚ ਲੀਡਰਾਂ ਦੇ ਵਲੋਂ ਹੀ ਪੈਦਾ ਕੀਤੀਆਂ ਗਈਆਂ ਹਨ, ਜੋ ਕਥਿਤ ਤੌਰ ‘ਤੇ ਸਰਕਾਰੀ ਅਦਾਰਿਆਂ ਨੂੰ ਬੰਦ ਕਰਕੇ ਆਪਣਾ ਖੁੱਲ੍ਹੇ ਰੂਪ ਵਿਚ ਕਾਰੋਬਾਰ ਚਲਾਉਣਾ ਚਾਹੁੰਦੀਆਂ ਹਨ। ਦੱਸ ਦਈਏ ਕਿ ਸਰਕਾਰੀ ਅਦਾਰਿਆਂ ਵਿਚ ਹੁਣ ਵੀ ਨਿੱਜੀ ਕੰਪਨੀਆਂ ਠੇਕੇ ਚੁੱਕ ਕੇ ਸਰਕਾਰ ਨੂੰ ਚੂਨਾ ਲਗਾ ਰਹੀਆਂ ਹਨ।

ਦੱਸ ਦਈਏ ਕਿ ਮੋਦੀ ਸਰਕਾਰ ਦੇ ਵਲੋਂ ਜੋ ਹੁਣ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੀ ਕੋਝੀ ਚਾਲ ਚੱਲੀ ਜਾ ਰਹੀ ਹੈ। ਉਸ ਦਾ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੋਂ ਇਲਾਵਾ ਹੋਰ ਮਜ਼ਦੂਰ ਜਥੇਬੰਦੀਆਂ ਦੇ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਗੱਲਬਾਤ ਕਰਦਿਆ ਹੋਇਆ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਖੇਤ ਮਜ਼ਦੂਰ ਯੂਨੀਅਨ ਮੋਦੀ ਦੀ ਭਾਜਪਾ ਸਰਕਾਰ ਦੀਆਂ ਮਨਰੇਗਾ ਸਕੀਮ ਨੂੰ ਖਤਮ ਕਰਨ ਦੀਆਂ ਕੁਚਾਲਾ ਦਾ ਡਟ ਕੇ ਵਿਰੋਧ ਕਰੇਗੀ।

ਉਨ੍ਹਾਂ ਦਾਅਵਾ ਕਰਦਿਆ ਹੋਇਆ ਦੱਸਿਆ ਕਿ ਮੋਦੀ ਸਰਕਾਰ ਮਨਰੇਗਾ ਲਈ ਬਜਟ ਲਗਾਤਾਰ ਘਟਾ ਰਹੀ ਹੈ, ਇਹ ਬਜਟ ਮਨਮੋਹਨ ਸਿੰਘ ਸਰਕਾਰ ਵੇਲੇ 90 ਹਜ਼ਾਰ ਕਰੋੜ ਤੋਂ ਘੱਟ ਕੇ, ਹੁਣ 55 ਹਜ਼ਾਰ ਕਰੋੜ ਹੀ ਰਹਿ ਗਿਆ ਹੈ। ਪੰਜਾਬ ਦੀ ਕੈਪਟਨ ਸਰਕਾਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਨੇ ਚੋਣਾਂ ਵੇਲੇ ਘਰ ਘਰ ਰੁਜ਼ਗਾਰ ਦੇਣ, ਬੇਰੁਜ਼ਗਾਰਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ, ਬਜ਼ੁਰਗਾਂ, ਵਿਧਵਾਵਾਂ ਅਤੇ ਅਪੰਗਾਂ ਨੂੰ ਦੋ ਹਜ਼ਾਰ ਅਤੇ ਪੈਨਸ਼ਨ ਦੇਣ ਅਤੇ ਪੰਜਾਬ ਵਿਚ ਨਸ਼ਾ ਖਤਮ ਕਰਨ ਆਦਿ ਮੰਗਾਂ ਵਿਚੋਂ ਕੋਈ ਮੰਗ ਪੂਰੀ ਨਹੀਂ ਕੀਤੀ।

ਉਨ੍ਹਾਂ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਪਿੰਡ ਪਿੰਡ ਵਿਚ ਖੇਤ ਮਜ਼ਦੂਰ ਕਮੇਟੀਆਂ ਬਣਾ ਕੇ ਆਪਣਾ ਏਕਾ ਵਿਸ਼ਾਲ ਕਰੋ। ਉਨ੍ਹਾਂ ਕਿਹਾ ਕਿ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇਸ਼ ਦੇ ਮਜ਼ਦੂਰਾਂ, ਮੁਲਾਜ਼ਮਾਂ ਨਾਲ ਚੱਲ ਕੇ ਦੇਸ਼ ਭਰ ਵਿਚ ਹੋ ਰਹੀ ਹੜਤਾਲ ਸਮੇਂ ਸ਼ਾਮਲ ਹੋ ਕੇ ਸੜਕਾਂ ਜਾਮ ਕਰੇਗੀ। ਆਖ਼ਰ ‘ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਸਕੀਮ ਨੂੰ ਬਹਾਲ ਰੱਖਿਆ ਜਾਵੇ ਤਾਂ, ਜੋ ਗਰੀਬ ਮਜ਼ਦੂਰ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ।