ਚੰਡੀਗੜ੍ਹ,
ਪਹਿਲੀ ਤਿਮਾਹੀ ‘ਚ 21 ਫ਼ੀਸਦੀ ਦੇ ਮਾਲੀਏ ‘ਤੇ ਪਏ ਵੱਡੇ ਘਾਟੇ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਸਰਕਾਰ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਵਿੱਤੀ ਸਥਿਤੀ ਦੀ ਹਰ ਮਹੀਨੇ ਸਮੀਖਿਆ ਕਰਿਆ ਕਰਨਗੇ। ਇਹ ਫ਼ੈਸਲਾ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ ‘ਚ ਲਿਆ ਗਿਆ ਹੈ।