ਫ਼ਰੀਦਕੋਟ: ਰਾਜੇ ਦੀ ਜਾਅਲੀ ਵਸੀਅਤ ਤਿਆਰ ਕਰਨ ਦੇ ਦੋਸ਼ਾਂ ਤਹਿਤ 23 ਵਿਅਕਤੀਆਂ ਖਿਲਾਫ਼ ਪਰਚਾ ਦਰਜ

160

ਫ਼ਰੀਦਕੋਟ

ਸਿਟੀ ਪੁਲੀਸ ਫ਼ਰੀਦਕੋਟ ਵੱਲੋਂ ਫ਼ਰੀਦਕੋਟ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ ਲੜਕੀ ਰਾਜਕੁਮਾਰੀ ਅੰਮ੍ਰਿਤ ਕੌਰ ਦੀ ਸ਼ਿਕਾਇਤ ਦੇ ਆਧਾਰ ਤੇ ਬਰਧਮਾਨ ਸਟੇਟ ਦੇ ਰਾਜਾ ਜੈ ਚੰਦ ਮਹਿਤਾਬ, ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਲਲਿਤ ਮੋਹਨ ਗੁਪਤਾ, ਸਾਬਕਾ ਜੱਜ ਜਤਿੰਦਰਪਾਲ ਸਿੰਘ ਬੈਨੀਵਾਲ ਸਮੇਤ 23 ਵਿਅਕਤੀਆਂ ਖਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰ ਲਿਆ ਹੈ ।

ਮਹਾਰਾਜਾ ਹਰਿੰਦਰ ਸਿੰਘ ਦੀ ਲੜਕੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪਿਤਾ ਦੀ ਮਾਨਸਿਕ ਸਿਹਤ ਠੀਕ ਨਹੀਂ ਸੀ, ਇਸ ਗੱਲ ਦਾ ਫਾਇਦਾ ਉਠਾ ਕੇ ਉਸ ਦੀ ਜਾਅਲੀ ਵਸੀਅਤ ਤਿਆਰ ਕਰਕੇ ਹਜ਼ਾਰਾਂ ਕਰੋੜ ਦੀ ਸ਼ਾਹੀ ਜਾਇਦਾਦ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ ਗਈ ।