Join WhatsApp

Join Now

ਵੱਡੀ ਖ਼ਬਰ: NEET UG-2026 ਪੇਪਰ ਲੀਕ ਮਾਮਲੇ ‘ਚ ਪੰਜ ਦੋਸ਼ੀ ਗ੍ਰਿਫ਼ਤਾਰ, CBI ਵੱਲੋਂ ਦੇਸ਼ ਭਰ ‘ਚ ਛਾਪੇਮਾਰੀ

On: May 14, 2026 9:34 AM

 

ਵੱਡੀ ਖ਼ਬਰ: NEET UG-2026 ਪੇਪਰ ਲੀਕ ਮਾਮਲੇ ‘ਚ ਪੰਜ ਦੋਸ਼ੀ ਗ੍ਰਿਫ਼ਤਾਰ, CBI ਵੱਲੋਂ ਦੇਸ਼ ਭਰ ‘ਚ ਛਾਪੇਮਾਰੀ

ਨਵੀਂ ਦਿੱਲੀ, 14 ਮਈ 2026: ਦੇਸ਼ ਦੀ ਸਭ ਤੋਂ ਵੱਡੀ ਮੈਡੀਕਲ ਪ੍ਰਵੇਸ਼ ਪ੍ਰੀਖਿਆ NEET UG-2026 ਵਿੱਚ ਕਥਿਤ ਪੇਪਰ ਲੀਕ ਅਤੇ ਗੜਬੜੀ ਦੇ ਮਾਮਲੇ ਵਿੱਚ ਹੁਣ ਜਾਂਚ ਤੇਜ਼ ਹੋ ਗਈ ਹੈ। ਸੀਬੀਆਈ (CBI) ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਹੁਣ ਤੱਕ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਗਈ ਹੈ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕਈ ਹੋਰ ਸ਼ੱਕੀਆਂ ਤੋਂ ਪੁੱਛਗਿੱਛ ਚੱਲ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਪੇਪਰ ਲੀਕ ਮਾਮਲੇ ਵਿੱਚ CBI ਨੇ 12 ਮਈ ਨੂੰ ਕੇਸ ਦਰਜ ਕੀਤਾ ਸੀ। ਏਜੰਸੀ ਨੂੰ ਇਹ ਸ਼ਿਕਾਇਤ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਮਿਲੀ ਸੀ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ NEET UG-2026 ਪ੍ਰੀਖਿਆ ਦੌਰਾਨ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਈਆਂ ਅਤੇ ਪੇਪਰ ਲੀਕ ਕੀਤਾ ਗਿਆ।

ਇਸੇ ਸ਼ਿਕਾਇਤ ਦੇ ਅਧਾਰ ‘ਤੇ CBI ਨੇ FIR ਦਰਜ ਕੀਤੀ ਹੈ। ਕੇਸ ਵਿੱਚ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਭਰੋਸਾ ਤੋੜਨ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਦੋਸ਼ ਲਾਏ ਗਏ ਹਨ।

ਇਸ ਤੋਂ ਇਲਾਵਾ, ਨਵੇਂ ਕਾਨੂੰਨ Public Examinations (Prevention of Unfair Means) Act, 2024 ਦੇ ਤਹਿਤ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਕਿੱਥੋਂ-ਕਿੱਥੋਂ ਹੋਈਆਂ ਗ੍ਰਿਫ਼ਤਾਰੀਆਂ?

CBI ਦੀ ਜਾਂਚ ਵਿੱਚ ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਾਜਸਥਾਨ ਦੇ ਜੈਪੁਰ ਤੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਹਰਿਆਣਾ ਦੇ ਗੁਰੂਗ੍ਰਾਮ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਨਾਸਿਕ ਇੱਕ ਹੋਰ ਮੁਲਜ਼ਮ ਨਾਸਿਕ ਤੋਂ ਫੜਿਆ ਗਿਆ ਹੈ।

CBI ਅਨੁਸਾਰ ਇਸ ਪੂਰੇ ਨੈੱਟਵਰਕ ਦੀਆਂ ਤਾਰਾਂ ਹੋਰ ਕਈ ਸੂਬਿਆਂ ਨਾਲ ਜੁੜੀਆਂ ਹੋ ਸਕਦੀਆਂ ਹਨ, ਜਿਸ ਲਈ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

 

More

ਵੱਡੀ ਖ਼ਬਰ: CM ਮਾਨ ਦੇ OSD ਰਾਜਵੀਰ ਘੁੰਮਣ CBI ਅੱਗੇ ਪੇਸ਼, ਪੜ੍ਹੋੋ ਪੂਰਾ ਮਾਮਲਾ

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

Leave a Comment