Join WhatsApp

Join Now

ਸਰਕਾਰੀ ਸਕੂਲਾਂ ਦੇ 17000 ਅਧਿਆਪਕ ਸਕੂਲਾਂ ਤੋਂ ਬਾਹਰ!

On: June 18, 2026 1:00 PM

 

ਸਰਕਾਰੀ ਸਕੂਲਾਂ ਦੇ 17000 ਅਧਿਆਪਕ ਸਕੂਲਾਂ ਤੋਂ ਬਾਹਰ! ਐੱਸਆਈਆਰ (SIR) ਸਰਵੇ ਨੇ ਸਿੱਖਿਆ ਕ੍ਰਾਂਤੀ ਦੀ ਫੂਕ ਕੱਢੀ: ਡੀ. ਟੀ. ਐਫ਼

ਚੰਡੀਗੜ੍ਹ,18 ਜੂਨ 2026- ਪੰਜਾਬ ਦੀ ਸਿੱਖਿਆ ਹਾਲਤ ਬਦ ਤੋ ਬਦਤਰ ਹੁੰਦੀ ਜਾ ਰਹੀ ਹੈ। ਐੱਸ ਆਈ ਆਰ ਸਰਵੇ ਨੇ ਸਿੱਖਿਆ ਕ੍ਰਾਂਤੀ ਦੀ ਫੂਕ ਕੱਢ ਦਿੱਤੀ ਹੈ। ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋ ਬਾਹਰ ਕਰ ਦਿੱਤਾ ਗਿਆ ਹੈ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ 17000 ਤੋ ਵੱਧ ਅਧਿਆਪਕਾਂ ਨੂੰ ਬੀ ਐੱਲ ਓ ਡਿਊਟੀ ਵਿੱਚ ਲਾ SIR ਸਰਵੇ ਕਰਨ ਲਈ ਸਕੂਲਾਂ ਤੋ ਬਾਹਰ ਕਰ ਦਿੱਤਾ ਹੈ, ਉਹ ਆਉਣ ਵਾਲੇ ਮਹੀਨਿਆਂ ਵਿੱਚ ਘਰ ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ ਅਤੇ ਉਹਨਾਂ ਨੂੰ ਔਨਲਾਈਨ ਅਪਲੋਡ ਕਰਨਗੇ, ਜੋ ਕਿ ਇੱਕ ਲੰਬੀ ਪ੍ਰਕਿਰਿਆ ਹੈ ਅਤੇ ਕਈ ਮਹੀਨੇ ਤੱਕ ਚਲਦੀ ਰਹੇਗੀ।

ਇਸੇ ਡਰੱਗ ਜਨਗਣਨਾ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਨਾਂ ‘ਤੇ ਲਗਭਗ ਵੀਹ ਹਜਾਰ ਅਧਿਆਪਕਾਂ ਨੂੰ ਸਕੂਲਾਂ ਤੋ ਬਾਹਰ ਕਰ ਦਿੱਤਾ ਹੈ। ਹਜਾਰਾਂ ਅਧਿਆਪਕ ਮਈ ਮਹੀਨੇ ਜਨਗਣਨਾ ਦਾ ਪਹਿਲਾਂ ਫੇਜ਼ ਕਰ ਕੇ ਹਟੇ ਅਤੇ ਹੁਣ ਫਰਵਰੀ ਵਿੱਚ ਦੂਜਾ ਫੇਜ਼ ਕਰਨਗੇ। ਇਸੇ ਦੌਰਾਨ ਨਵੰਬਰ ਮਹੀਨੇ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ ਤਾਂ ਲਗਭਗ ਦੋ ਮਹੀਨੇ ਹਜਾਰਾਂ ਅਧਿਆਪਕ ਉਸ ਪ੍ਰਕਿਰਿਆ ਨੂੰ ਨੇਪਰੇ ਚਾੜਨਗੇ।

ਆਗੂਆਂ ਨੇ ਬੀ ਐੱਲ ਓਜ਼ ਅਤੇ ਜਨ ਗਣਨਾ ਵਿੱਚ ਲੱਗੇ ਅਧਿਆਪਕਾਂ ਦੀਆਂ ਬਦਲੀਆਂ ਰੋਕ ਦਾ ਵੀ ਵਿਰੋਧ ਕੀਤਾ। ਉਹਨਾਂ ਕਿਹਾ ਆਪਣੇ ਘਰਾਂ ਤੋ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕ ਬਦਲੀਆਂ ਉਡੀਕ ਰਹੇ ਸਨ ਪਰ ਵਿਭਾਗ ਦਾ ਅਚਾਨਕ ਇਹ ਫ਼ੈਸਲਾ ਲੈਣਾ ਬਹੁਤ ਮੰਦਭਾਗਾ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਕਿਹਾ ਕਿ ਪਹਿਲਾਂ ਹੀ ਪ੍ਰਿੰਸੀਪਲਾਂ, ਹੈਡਮਾਸਟਰਾਂ, ਲੈਕਚਰਾਰਾਂ, ਮਾਸਟਰਾਂ ਅਤੇ ਈ ਟੀ ਟੀ ਅਧਿਆਪਕਾਂ ਦੀਆਂ ਹਜ਼ਾਰਾਂ ਖਾਲੀ ਅਸਾਮੀਆਂ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਜਲੂਸ ਕੱਢ ਰਹੀਆਂ ਹਨ।

ਆਗੂਆਂ ਨੇ ਕਿਹਾ ਕਿ ਅਧਿਆਪਕਾਂ ਤੋ ਸੱਖਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਣ ਪੜਾਏਗਾ? ਆਗੂਆਂ ਨੇ ਦੱਸਿਆ ਕਿ ਕੁਝ ਜਿਲਿਆਂ ਵਿੱਚ ਅਧਿਆਪਕਾਂ ਨੂੰ ਐਫ਼ ਆਈ ਆਰ ਅਤੇ ਤਨਖਾਹ ਰੋਕਣ ਦੀਆਂ ਧਮਕੀਆਂ ਦੇ ਕੇ ਜ਼ਬਰੀ ਇਹਨਾਂ ਡਿਊਟੀਆਂ ਨੂੰ ਕਰਵਾਇਆ ਜਾਂ ਰਿਹਾ ਹੈ, ਜਿਸਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਬਰਦਾਸ਼ਤ ਨਹੀਂ ਕਰੇਗਾ। ਆਗੂਆਂ ਨੇ ਦੱਸਿਆ ਕਿ ਇਹਨਾਂ ਗੈਰ ਵਿਦਿਅਕ ਕੰਮਾਂ ਦੇ ਵਿਰੋਧ ਵਿੱਚ 18 ਅਤੇ 19 ਨੂੰ ਸਾਰੇ ਪੰਜਾਬ ਵਿੱਚ ਜ਼ਿਲਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਭੇਜੇ ਜਾਣਗੇ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment