1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ; ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 24 ਅਪ੍ਰੈਲ 2026-
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਅਦਾਲਤ ਨੇ ਸੱਜਣ ਕੁਮਾਰ ਦੀਆਂ ਮਾਨਵੀ ਆਧਾਰ ‘ਤੇ ਦਿੱਤੀਆਂ ਦਲੀਲਾਂ ਨੂੰ ਰੱਦ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਜੁਲਾਈ ਵਿੱਚ ਤੈਅ ਕੀਤੀ ਹੈ।
Delhi: The Supreme Court has refused to grant bail to Sajjan Kumar, the 1984 anti-Sikh riots case convict
Victims’ advocate H.S. Phoolka says, "Sajjan Kumar had filed a bail application in the Supreme Court. He cited that he has been in jail for the past eight years and is 80… pic.twitter.com/l7M3YGnT9T
— IANS (@ians_india) April 24, 2026
ਜ਼ਮਾਨਤ ਦੀ ਮੰਗ ਕਰਦਿਆਂ ਸੱਜਣ ਕੁਮਾਰ ਦੇ ਵਕੀਲ ਨੇ ਅਦਾਲਤ ਵਿੱਚ ਪੱਖ ਰੱਖਿਆ ਕਿ ਉਹ ਪਿਛਲੇ 7 ਸਾਲ ਅਤੇ 4 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹੈ।
ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ ਸੱਜਣ ਕੁਮਾਰ ਦੀ ਪਤਨੀ ਗੰਭੀਰ ਰੂਪ ਵਿੱਚ ਬੀਮਾਰ ਹੈ ਅਤੇ ਹਿੱਲਣ-ਜੁੱਲਣ ਤੋਂ ਵੀ ਅਸਮਰੱਥ ਹੈ, ਪਰ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀ ਪਤਨੀ ਨੂੰ ਇੱਕ ਵਾਰ ਵੀ ਨਹੀਂ ਮਿਲ ਸਕਿਆ। ਹਾਲਾਂਕਿ, ਅਦਾਲਤ ਨੇ ਇਨ੍ਹਾਂ ਦਲੀਲਾਂ ਨੂੰ ਜ਼ਮਾਨਤ ਦੇਣ ਲਈ ਕਾਫ਼ੀ ਨਹੀਂ ਮੰਨਿਆ।
ਦੱਸਦੇ ਚੱਲੀਏ ਕਿ ਸੱਜਣ ਕੁਮਾਰ ਨੂੰ 1984 ਦੇ ਕਤਲੇਆਮ ਦੌਰਾਨ ਦਿੱਲੀ ਦੇ ਰਾਜ ਨਗਰ ਇਲਾਕੇ ਵਿੱਚ ਪੰਜ ਸਿੱਖਾਂ ਦੇ ਕਤਲ ਅਤੇ ਇੱਕ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸਜ਼ਾ ਸੁਣਾਈ ਗਈ ਸੀ।
ਦਿੱਲੀ ਦੀ ਇੱਕ ਹੇਠਲੀ ਅਦਾਲਤ (Trial Court) ਨੇ 2013 ਵਿੱਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਦਿੱਲੀ ਹਾਈ ਕੋਰਟ ਨੇ 2013 ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਉਲਟਾ ਦਿੱਤਾ ਸੀ ਅਤੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਉਦੋਂ ਤੋਂ ਹੀ ਸੱਜਣ ਕੁਮਾਰ ਜੇਲ੍ਹ ਵਿੱਚ ਬੰਦ ਹੈ ਅਤੇ ਲਗਾਤਾਰ ਉੱਚ ਅਦਾਲਤਾਂ ਤੋਂ ਰਾਹਤ ਦੀ ਮੰਗ ਕਰ ਰਿਹਾ ਹੈ। ਪਰ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਨਾਲ ਉਸ ਦੀਆਂ ਉਮੀਦਾਂ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ।






