5994 ਭਰਤੀ ਅੱਧ ਵਿਚਾਲੇ ਲਟਕੀ! ਬਦਲਾਅ ਬਦਲਾ ਲੈ ਰਿਹੈ ਜਾਂ ਫਿਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣਾ ਨਹੀਂ ਚਾਹੁੰਦਾ?

595

 

5994 recruitment suspended in the middle! Is change taking revenge or does not want to give jobs to the unemployed?

  • ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਇਸ ਭਰਤੀ ਨੂੰ ਪੂਰੀ ਕਰਨ ਵਿੱਚ ਕੋਈ ਦਿਲਚਸਪੀ ਨਹੀ ਦਿਖਾ ਰਹੀ- ਯੂਨੀਅਨ ਆਗੂ

ਦਲਜੀਤ ਕੌਰ, ਰੂਪਨਗਰ

5994 recruitment- ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਪੂਰੀ ਕਰਵਾਉਣ ਲਈ ਪੈਰਵਾਈ ਕਰ ਰਹੀ ਈਟੀਟੀ ਟੈਟ ਪਾਸ ਬੇਰੋਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਲਗਾਇਆ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਉਮੀਦਵਾਰਾਂ ਨੇ ਦੂਜੇ ਦਿਨ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਕੈਂਡਲ ਮਾਰਚ ਕੱਢਿਆ।

ਇਸ ਤੋਂ ਇਲਾਵਾ ਦੂਜੇ ਦਿਨ ਕਈ ਅਧਿਆਪਕ ਜਥੇਬੰਦੀਆਂ ਨੇ ਸਮਰਥਨ ਦੇਣ ਦਾ ਵੀ ਐਲਾਨ ਕੀਤਾ ਹੈ। ਜਿਸ ਵਿੱਚ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ), ਗੌਰਮਿੰਟ ਅਧਿਆਪਕ ਯੂਨੀਅਨ ਪੰਜਾਬ (ਜੀਟੀਯੂ) ਅਤੇ ਅਣ-ਏਡਿਡ ਸਟਾਫ ਫਰੰਟ ਪੰਜਾਬ ਸਮੇਤ ਹੋਰ ਜਥੇਬੰਦੀਆਂ ਸ਼ਾਮਲ ਹਨ। ਇਸ ਸਮਰਥਨ ਨਾਲ ਮੋਰਚੇ ਨੂੰ ਹੋਰ ਬਲ ਮਿਲਿਆ ਹੈ। ਇਸ ਪੱਕੇ ਮੋਰਚੇ ਵਿੱਚ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਕਾਡਰ ਸ਼ਮੂਲੀਅਤ ਕਰ ਰਿਹਾ ਹੈ।

ਭਰਾਤਰੀ ਜਥੇਬੰਦੀਆਂ ਨੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਬੇਰੁਜਗਾਰ ਅਧਿਆਪਕਾਂ ਨੂੰ ਸਕੂਲਾਂ ਵਿੱਚ ਜੁਆਇਨ ਨਹੀ ਕਰਵਾਉਂਦੀ ਉਦੋਂ ਤੱਕ ਸਾਡੀਆਂ ਜਥੇਬੰਦੀਆਂ ਇਸ ਮੋਰਚੇ ਦੀ ਹਰ ਪੱਖੋਂ ਹਮਾਇਤ ਕਰਨਗੀਆਂ।

ਇਸ ਮੋਰਚੇ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਬਲਿਹਾਰ ਸਿੰਘ ਬੱਲੀ, ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਸਿੰਘ ਬਰੇਟਾ, ਜਸਪ੍ਰੀਤ ਸਿੰਘ ਮਾਨਸਾ, ਪਰਗਟ ਸਿੰਘ, ਲਵਪ੍ਰੀਤ ਦੰਦੀਵਾਲ, ਬਲਵਿੰਦਰ ਕਾਕਾ, ਜੱਸੀ, ਹਰੀਸ਼ ਕੁਮਾਰ, ਰਮੇਸ਼,ਬੰਟੀ ਅਬੋਹਰ ਤੇ ਸੁਰਿੰਦਰਪਾਲ ਨੇ ਦੱਸਿਆ ਕਿ 5994 ਭਰਤੀ ਪੂਰੀ ਕਰਨ ਲਈ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਵਿਭਾਗ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਇਨ੍ਹਾਂ ਮੀਟਿੰਗਾਂ ਦੌਰਾਨ ਟਾਲ-ਮਟੋਲ ਅਤੇ ਭਰੋਸੇ ਤੋਂ ਇਲਾਵਾ ਕੁਝ ਨਹੀ ਮਿਲਿਆ। ਇਨ੍ਹਾਂ ਮੀਟਿੰਗਾਂ ਦੌਰਾਨ ਕੋਈ ਹੱਲ ਨਾ ਨਿੱਕਲਣ ਤੋਂ ਖਫਾ ਹੋ ਕੇ ਯੂਨੀਅਨ ਨੇ ਮਜਬੂਰੀ ਵਸ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਲਿਆ ਹੈ।

ਯੂਨੀਅਨ ਆਗੂਆਂ ’ਚ ਰੋਸ ਹੈ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਇਸ ਭਰਤੀ ਨੂੰ ਪੂਰੀ ਕਰਨ ਵਿੱਚ ਕੋਈ ਦਿਲਚਸਪੀ ਨਹੀ ਦਿਖਾ ਰਹੀ। ਜਿਸ ਕਾਰਨ ਹਜਾਰਾਂ ਉਮੀਦਵਾਰ ਪਰੇਸ਼ਾਨੀ ਦੇ ਆਲਮ ਵਿੱਚੋਂ ਗੁਜਰ ਰਹੇ ਹਨ। ਜਿਸ ਤੋਂ ਦੁੱਖੀ ਹੋ ਕੇ ਯੂਨੀਅਨ ਨੇ ਪੱਕਾ ਮੋਰਚਾ ਅਰੰਭਿਆ ਹੈ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਊਣਤਾਈਆਂ ਕਾਰਨ ਉਕਤ ਭਰਤੀ ਮਾਨਯੋਗ ਹਾਈਕੋਰਟ ਵਿੱਚ ਫਸ ਕੇ ਰਹਿ ਗਈ ਹੈ। ਜਿਸ ਨੂੰ ਮਾਨਯੋਗ ਕੋਰਟ ਵਿੱਚੋਂ ਹੱਲ ਕਰਵਾਉਣ ਲਈ ਕੋਈ ਯਤਨ ਨਹੀ ਕੀਤੇ ਜਾ ਰਹੇ। ਆਗੂਆਂ ਨੇ ਦੱਸਿਆ ਕਿ ਯੂਨੀਅਨ ਦੀ ਮੰਗ ਹੈ ਕਿ ਸਰਕਾਰ ਮਾਨਯੋਗ ਅਦਾਲਤ ਵਿੱਚ ‘‘ਐਫੀਡੇਵਿਟ’’ ਦੇ ਕੇ ਭਰਤੀ ਪੂਰੀ ਕਰੇ ਪਰ ਸਰਕਾਰ ਅਜਿਹਾ ਨਹੀ ਕਰ ਰਹੀ। ਹਰ ਵਾਰ ਆਗੂਆਂ ਨੂੰ ਮੀਟਿੰਗ ਦੇ ਕੇ ਅਤੇ ਮੀਟਿੰਗ ਦੌਰਾਨ ਕੋਈ ਨਾ ਕੋਈ ਬਹਾਨਾ ਬਣਾ ਕੇ ਟਾਲ ਦਿੱਤਾ ਜਾਂਦਾ ਹੈ। ਜਿਸ ਕਾਰਨ ਸਮੂਹ ਈਟੀਟੀ ਕਾਡਰ ਅੰਦਰ ਬੇਹੱਦ ਰੋਸ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)