Join WhatsApp

Join Now

CM ਮਾਨ ਦੇ ਜ਼‍ਿਲ੍ਹੇ ‘ਚ ਵਿਆਹ ਸਮਾਗਮ ‘ਚ ਖਾਣਾ ਖਾਣ ਨਾਲ 72 ਲੋਕਾਂ ਦੀ ਵਿਗੜੀ ਤਬੀਅਤ!

On: ਮਈ 28, 2026 2:13 ਬਾਃ ਦੁਃ

 

CM ਮਾਨ ਦੇ ਜ਼‍ਿਲ੍ਹੇ ‘ਚ ਵਿਆਹ ਸਮਾਗਮ ‘ਚ ਖਾਣਾ ਖਾਣ ਨਾਲ 72 ਲੋਕਾਂ ਦੀ ਵਿਗੜੀ ਤਬੀਅਤ!

ਫੂਡ ਪੋਇਜ਼ਨਿੰਗ (Food Poisoning) ਦੇ ਸ਼ਿਕਾਰ ਮਰੀਜ਼ਾਂ ਵਿੱਚ ਵੱਡੀ ਗਿਣਤੀ ‘ਚ ਔਰਤਾਂ ਅਤੇ ਬੱਚੇ ਵੀ ਸ਼ਾਮਲ

ਮੂਨਕ ਤੋਂ ਇਲਾਵਾ ਹਰਿਆਣਾ ਦੇ ਹਸਪਤਾਲਾਂ ‘ਚ ਵੀ ਭਰਤੀ ਕਰਵਾਏ ਗਏ ਮਰੀਜ਼; ਕਈ ਸੰਗਰੂਰ ਰੈਫਰ

ਕੈਬਨਿਟ ਮੰਤਰੀ ਨੇ ਡਾਕਟਰਾਂ ਨੂੰ ਦਿੱਤੇ 24 ਘੰਟੇ ਨਿਗਰਾਨੀ ਰੱਖਣ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼

ਮੂਨਕ/ਸੰਗਰੂਰ, 28 ਮਈ 2026-

ਸਥਾਨਕ ਮੂਨਕ ਇਲਾਕੇ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਨਾਲ ਕਰੀਬ 72 ਲੋਕਾਂ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਖਾਣਾ ਖਾਣ ਤੋਂ ਬਾਅਦ ਲੋਕਾਂ ਨੂੰ ਉਲਟੀਆਂ, ਦਸਤ ਅਤੇ ਤੇਜ਼ ਬੁਖਾਰ ਦੀ ਸ਼ਿਕਾਇਤ ਹੋਣ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।

ਬਿਮਾਰ ਹੋਣ ਵਾਲਿਆਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਮਾਸੂਮ ਬੱਚੇ ਵੀ ਸ਼ਾਮਲ ਹਨ। ਬਹੁਤ ਸਾਰੇ ਮਰੀਜ਼ਾਂ ਨੂੰ ਮੂਨਕ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਕਈ ਲੋਕਾਂ ਨੂੰ ਗੁਆਂਢੀ ਰਾਜ ਹਰਿਆਣਾ ਦੇ ਹਸਪਤਾਲਾਂ ਵਿੱਚ ਵੀ ਲਿਜਾਇਆ ਗਿਆ ਹੈ।

ਮੂਨਕ ਦੇ ਨਿਵਾਸੀ ਜੈਪਾਲ ਸਿੰਘ, ਗੁਰਪਾਲ ਸਿੰਘ, ਜਗਤਾਰ ਸਿੰਘ, ਜਗਸੀਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਥਾਨਕ ਪੈਲੇਸ ਵਿੱਚ ਆਯੋਜਿਤ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਸਨ।

ਉੱਥੇ ਉਨ੍ਹਾਂ ਨੇ ਰਾਤ ਦੇ ਸਮੇਂ ਖਾਣਾ ਖਾਧਾ ਸੀ। ਖਾਣਾ ਖਾਣ ਤੋਂ ਕੁੱਝ ਦੇਰ ਬਾਅਦ ਹੀ ਲੋਕਾਂ ਦੀ ਹਾਲਤ ਵਿਗੜਨ ਲੱਗੀ। ਦੇਖਦੇ ਹੀ ਦੇਖਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਲਾਈਨ ਲੱਗ ਗਈ ਅਤੇ ਪਰਿਵਾਰਾਂ ਦੇ ਪਰਿਵਾਰ ਹਸਪਤਾਲ ਪਹੁੰਚ ਗਏ।

ਸਰਕਾਰੀ ਹਸਪਤਾਲ ਮੂਨਕ ਦੇ ਡਾਕਟਰ ਇੰਦਰਜੀਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹੁਣ ਤੱਕ ਕਰੀਬ 35 ਤੋਂ 40 ਮਰੀਜ਼ ਇਕੱਲੇ ਮੂਨਕ ਹਸਪਤਾਲ ਪਹੁੰਚ ਚੁੱਕੇ ਹਨ ਅਤੇ ਹੋਰ ਮਰੀਜ਼ਾਂ ਦਾ ਆਉਣਾ ਅਜੇ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਫਿਲਹਾਲ ਸਾਰੇ ਮਰੀਜ਼ ਖ਼ਤਰੇ ਤੋਂ ਬਾਹਰ ਹਨ। ਕੁੱਝ ਮਰੀਜ਼ਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਸੰਗਰੂਰ ਰੈਫਰ ਕੀਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਮੂਨਕ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਉੱਥੇ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲਚਾਲ ਪੁੱਛਿਆ।

ਮੰਤਰੀ ਗੋਇਲ ਨੇ ਡਾਕਟਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਣ ਦੀ ਹਿਦਾਇਤ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਹਸਪਤਾਲ ਵਿੱਚ 24 ਘੰਟੇ ਨਿਗਰਾਨੀ ਰੱਖਣ ਅਤੇ ਮਰੀਜ਼ਾਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮੁਫ਼ਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਬਾਅਦ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਵੀ ਹਸਪਤਾਲ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।

 

More

BREAKING: ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਮ੍ਰਿਤਪਾਲ ਦੇ ਧੜੇ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜ ਕੇ CM ਰਿਹਾਇਸ਼ ਵੱਲ ਵਧੇ ਨਿਹੰਗ

ਵੱਡੀ ਖ਼ਬਰ: ਪੰਜਾਬ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਬੱਚਿਆਂ ਨੂੰ ਕੀਤੀ ਗਈ ਛੁੱਟੀ

ਚੰਡੀਗੜ੍ਹ: ਅਧਿਆਪਕਾ ਨੇ ਵਿਦਿਆਰਥੀ ਨਾਲ ਪਾਈਆਂ ਪਿਆਰ ਦੀਆਂ ਪੀਘਾਂ! ਨਜਾਇਜ਼ ਸੰਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖੁਦਕੁਸ਼ੀ!

Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ; ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਫੌਰੀ ਲਾਗੂ ਕਰੇ ਮੈਨੇਜ਼ਮੈਂਟ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਵੱਡੀ ਘਾਟ; 18 ਹਜ਼ਾਰ ਤੋਂ ਵੱਧ ਅਹੁਦੇ ਖ਼ਾਲੀ- ਸਰਹੱਦੀ ਜ਼ਿਲ੍ਹਿਆਂ ਦੀ ਹਾਲਤ ਵੀ ਚਿੰਤਾਜਨਕ

PU PhD Student Death Case: ਪੰਜਾਬ ਯੂਨੀਵਰਸਿਟੀ ‘ਚ PhD ਵਿਦਿਆਰਥਣ ਮੌਤ ਮਾਮਲੇ ‘ਚ ਵੱਡੀ ਅਪਡੇਟ! ਪਰਿਵਾਰ ਤੇ PU ਪ੍ਰਸ਼ਾਸਨ ਵਿਚਾਲੇ ਸਮਝੌਤਾ! 

Leave a Comment