ਭਗਵੰਤ ਮਾਨ ਸਰਕਾਰ ਦੀ ਤਾਨਸ਼ਾਹੀ! ਅਧਿਆਪਕ ਇੰਦਰਜੀਤ ਮਾਨਸਾ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਲਈ ਕੱਢੇ ਨੋਟਿਸ ਦੀਆਂ 8736 ਕੱਚੇ ਅਧਿਆਪਕਾਂ ਨੇ ਸਾੜੀਆਂ ਕਾਪੀਆਂ

439

 

Inderjit Mansa

ਪੰਜਾਬ ਨੈੱਟਵਰਕ, ਚੰਡੀਗੜ੍ਹ-

ਬੀਤੇ ਦਿਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹੋਏ ਅਧਿਆਪਕ ਇੰਦਰਜੀਤ ਮਾਨਸਾ (Inderjit Mansa) ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਲਈ ਨੋਟਿਸ ਕੱਢਿਆ ਗਿਆ, ਜਿਸ ਖਿਲਾਫ਼ ਸਮੂਹ ਅਧਿਆਪਕ ਵਰਗ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਅੱਜ 8736 ਕੱਚੇ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਭਰ ਵਿਚ ਭਰਾਤਰੀ ਜਥੇਬੰਦੀਆਂ ਦੇ ਪੂਰਨ ਸਹਿਯੋਗ ਨਾਲ ਸਾਥੀ ਇੰਦਰਜੀਤ ਮਾਨਸਾ (Inderjit Mansa) ਨੂੰ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹੋਏ ਨੌਕਰੀ ਤੋਂ ਬਰਖਾਸਤ ਕਰਨ ਲਈ ਕੱਢੇ ਨੋਟਿਸਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

ਜਾਣਕਾਰੀ ਲਈ ਦੱਸ ਦਈਏ ਕਿ, ਪਿਛਲੇ ਕਈ ਚਾਰ ਮਹੀਨਿਆਂ ਤੋਂ ਸਿੱਖਿਆ ਪ੍ਰੋਵਾਈਡਰ ਅਧਿਆਪਕ ਇੰਦਰਜੀਤ ਸਿੰਘ ਮਾਨਸਾ ਦਾ ਕੱਚੇ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ ਸੇਵਾਵਾਂ ਰੈਗੂਲਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਨੇੜਲੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ਉਪਰ ਅਤੇ ਹੇਠਾਂ ਸੰਘਰਸ਼ ਜਾਰੀ ਹੈ।

8736 ਕੱਚੇ ਅਧਿਆਪਕ ਯੂਨੀਅਨ ਆਗੂਆਂ ਨੇ ਦੱਸਿਆ ਕਿ, ਪੰਜਾਬ ਸਰਕਾਰ ਪਿਛਲੇ ਸਾਲ ਦੌਰਾਨ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਬਾਰੇ ਵਾਰ ਵਾਰ ਐਲਾਨ ਕਰਦੀ ਆ ਰਹੀ ਹੈ। ਇਥੋਂ ਤੱਕ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਇਸ਼ਤਿਹਾਰ ਬੋਰਡ ਪੰਜਾਬ ਤੋਂ ਇਲਾਵਾ ਵੱਖ-ਵੱਖ ਰਾਜਾਂ ਵਿਚ ਲਗਾਏ ਗਏ ਹਨ, ਜਦੋਂ ਕਿ ਹਕੀਕਤ ਵਿਚ ਹਾਲੇ ਤੱਕ ਕੱਚੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।

ਇੰਦਰਜੀਤ ਸਿੰਘ ਮਾਨਸਾ ਕਰੀਬ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਉਹ ਟੈਂਕੀ ਉਪਰ ਡਟਿਆ ਹੋਇਆ ਹੈ, ਜਦੋਂ ਕਿ ਟੈਂਕੀ ਹੇਠਾਂ ਅਧਿਆਪਕਾਂ ਦਾ ਧਰਨਾ ਜਾਰੀ ਹੈ ਪਰ ਸਰਕਾਰ ਵਲੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਹਾਲਾਂਕਿ ਸਰਕਾਰ ਇੰਦਰਜੀਤ ਮਾਨਸਾ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਤਜਵੀਜ਼ ਬਾਰੇ ਨੋਟਿਸ ਕੱਢ ਚੁੱਕੀ ਹੈ।

8736 ਕੱਚੇ ਅਧਿਆਪਕ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਪ੍ਰੋਵਾਈਡਰ, ਆਈਈਵੀ, ਆਈਈਆਰਟੀ ਅਤੇ ਸਮੂਹ ਦਫ਼ਤਰੀ ਕਰਮਚਾਰੀਆਂ ਨੂੰ 10 ਸਾਲਾ ਪਾਲਿਸੀ ਤਹਿਤ ਰੈਗੂਲਰ ਆਰਡਰ ਦਿੱਤੇ ਜਾਣ ਅਤੇ ਅਧਿਆਪਕ ਇੰਦਰਜੀਤ ਮਾਨਸਾ ਖਿਲਾਫ਼ ਜਾਰੀ ਤਾਨਾਸ਼ਾਹੀ ਨੋਟਿਸ ਵਾਪਸ ਲਿਆ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)