Join WhatsApp

Join Now

MC Elections- AAP ਨੂੰ ਵੱਡਾ ਝਟਕਾ: ਚੋਣ ਹਾਰਨ ਤੋਂ ਬਾਅਦ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

On: ਮਈ 30, 2026 11:07 ਪੂਃ ਦੁਃ
AAP Punjab

 

MC Elections- AAP ਨੂੰ ਵੱਡਾ ਝਟਕਾ: ਚੋਣ ਹਾਰਨ ਤੋਂ ਬਾਅਦ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਨਗਰ ਕੌਂਸਲ ਫ਼ਿਰੋਜ਼ਪੁਰ ਦੇ ਵਾਰਡ ਨੰਬਰ 18 ਤੋਂ ਵੱਡੇ ਫ਼ਰਕ ਨਾਲ ਚੋਣ ਹਾਰੇ ਸਨ ਹਰਜਿੰਦਰ ਸਿੰਘ

ਚੋਣ ਨਤੀਜਿਆਂ ਤੋਂ ਤੁਰੰਤ ਬਾਅਦ ਲਏ ਇਸ ਫੈਸਲੇ ਨਾਲ ਸਿਆਸੀ ਹਲਕਿਆਂ ‘ਚ ਚਰਚਾ ਤੇਜ਼

MC Elections- ਫ਼ਿਰੋਜ਼ਪੁਰ, 30 May 2026- ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਉਮੀਦਵਾਰ ਹਰਜਿੰਦਰ ਸਿੰਘ ਸਿੱਧੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ।

ਹਰਜਿੰਦਰ ਸਿੰਘ ਸਿੱਧੂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 18 ਤੋਂ ‘ਆਪ’ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰੇ ਸਨ, ਪਰ ਉਨ੍ਹਾਂ ਨੂੰ ਇਸ ਚੋਣ ਵਿੱਚ ਵੱਡੇ ਫ਼ਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਚੋਣ ਨਤੀਜਿਆਂ ਵਿੱਚ ਮਿਲੀ ਨਾਮੋਸ਼ੀਜਨਕ ਹਾਰ ਤੋਂ ਬਾਅਦ ਹਰਜਿੰਦਰ ਸਿੰਘ ਸਿੱਧੂ ਨੇ ਇੱਕ ਪੋਸਟ ਸਾਂਝੀ ਕੀਤੀ। ਉਨ੍ਹਾਂ ਨੇ ਬੇਹੱਦ ਭਾਵੁਕ ਅਤੇ ਸਾਫ਼ ਲਹਿਜੇ ਵਿੱਚ ਇਸ ਹਾਰ ਦੀ ਪੂਰੀ ਜਿੰਮੇਵਾਰੀ ਆਪਣੇ ਸਿਰ ਲਈ। ਹਾਰ ਦੀ ਜਿੰਮੇਵਾਰੀ ਕਬੂਲਦਿਆਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇਣ ਦਾ ਵੱਡਾ ਐਲਾਨ ਕਰ ਦਿੱਤਾ।

ਹਰਜਿੰਦਰ ਸਿੰਘ ਸਿੱਧੂ ਫ਼ਿਰੋਜ਼ਪੁਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਸਨ ਅਤੇ ਲੀਗਲ ਸੈੱਲ ਵਿੱਚ ਸੂਬਾ ਪੱਧਰੀ ਅਹੁਦੇਦਾਰ ਹੋਣ ਕਰਕੇ ਉਨ੍ਹਾਂ ਦੀ ਚੰਗੀ ਪਕੜ ਮੰਨੀ ਜਾਂਦੀ ਸੀ। ਚੋਣ ਹਾਰਦਿਆਂ ਹੀ ਉਨ੍ਹਾਂ ਵੱਲੋਂ ਪਾਰਟੀ ਨੂੰ ਅਲਵਿਦਾ ਆਖੇ ਜਾਣ ਕਾਰਨ ਸਥਾਨਕ ਰਾਜਨੀਤੀ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਵਿਰੋਧੀ ਪਾਰਟੀਆਂ ਵੱਲੋਂ ਇਸ ਨੂੰ ਸੱਤਾਧਾਰੀ ਪਾਰਟੀ ਦੇ ਅੰਦਰੂਨੀ ਨਿਰਾਸ਼ਾ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ, ਜਦਕਿ ‘ਆਪ’ ਲੀਡਰਸ਼ਿਪ ਵੱਲੋਂ ਫਿਲਹਾਲ ਇਸ ਅਸਤੀਫ਼ੇ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

 

More

Exclusive Report: LPU ‘ਚ ਲੜਕੀ ਨਾਲ ਰੇਪ: ਇਨਸਾਫ਼ ਮੰਗਦੇ ਵਿਦਿਆਰਥੀਆਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ; ਗੋਦੀ ਮੀਡੀਆ ਨੇ ਪ੍ਰਦਰਸ਼ਨਕਾਰੀ ਸਟੂਡੈਂਟਸ ਨੂੰ ਕਿਹਾ ‘ਗੁੰਡੇ’

LPU ‘ਚ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ! ਪੁਲਿਸ ਨੇ ਕੀਤਾ ਲਾਠੀਚਾਰਜ ਤਾਂ ਵਿਦਿਆਰਥੀਆਂ ਨੇ ਸਾੜੀਆਂ ਪੁਲਿਸ ਦੀਆਂ ਗੱਡੀਆਂ!

Big Update: ਪੰਜਾਬ ਸਰਕਾਰ ਨੇ 28 ਸਤੰਬਰ ਦੀ ਛੁੱਟੀ ਦਾ ਨਹੀਂ ਕੀਤਾ ਐਲਾਨ; ਵਾਇਰਲ ਪੱਤਰ ਜਾਅਲੀ

ਪੰਜਾਬ ‘ਚ 7 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ

ਵੱਡੀ ਖ਼ਬਰ: ਪੰਜਾਬ ਪੁਲਿਸ ਦੀ ਲੇਡੀ ਅਫ਼ਸਰ ਸਮੇਤ ਦੋ ਮੁਲਾਜ਼ਮ ਰਿਸ਼ਵਤ ਲੈਂਦੇ ਗ੍ਰਿਫ਼ਤਾਰ; 80,000 ਰੁਪਏ ‘ਚ ਹੋਈ ਸੀ ਗਿੱਟ-ਮਿੱਟ

Punjab News: ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਦੇਣ ਜਵਾਬ: ਮਨਪ੍ਰੀਤ ਇਯਾਲੀ

Leave a Comment