ਅਧਿਆਪਕ ਦਾ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ; ਗੌਰਮਿੰਟ ਲੈਕਚਰਾਰ ਯੂਨੀਅਨ ਵਲੋਂ ਸਖਤ ਸ਼ਬਦਾਂ ‘ਚ ਨਿੰਦਾ

 

ਅਧਿਆਪਕ ਦਾ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ; ਗੌਰਮਿੰਟ ਲੈਕਚਰਾਰ ਯੂਨੀਅਨ ਵਲੋਂ ਸਖਤ ਸ਼ਬਦਾਂ ‘ਚ ਨਿੰਦਾ

ਅੰਮ੍ਰਿਤਸਰ, 1 June 2026- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਆਨ ਲਾਈਨ ਮੀਟਿੰਗ ਵਿੱਚ ਗਹਿਰੀ ਮੰਡੀ (ਅੰਮ੍ਰਿਤਸਰ) ਦੇ ਨੌਜਵਾਨ ਆਰਟ ਕਰਾਫਟ ਟੀਚਰ ਜਗਦੀਪ ਸਿੰਘ ਦਾ ਜਬੋਵਾਲ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ ਕਰਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਿੱਲਕੁਲ ਫੇਲ ਹੋ ਗਈ।

ਦਿਨ ਦਿਹਾੜੇ ਇਹੋ ਜਿਹੇ ਕਤਲ, ਲੁੱਟ ਖੋਹ ਆਮ ਹੋ ਗਈ ਹੈ। ਪੰਜਾਬ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਮੁਹੱਈਆ ਕਰਨ ਚ ਬੁਰੀ ਤਰਾਂ ਨਾਲ ਫੇਲ ਹੋ ਗਈ ਹੈ। ਇਸ ਅਣਮਨੁੱਖੀ ਕਤਲ ਨਾਲ ਸਮੁੱਚੇ ਅਧਿਆਪਕ ਵਰਗ ਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਪਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਦ ਸੁੱਤਾ ਪਿਆ ਹੈ।

ਯੂਨੀਅਨ ਆਗੂਆ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਗਈ ਹੈ ਤੇ ਹਰ ਕੋਈ ਡਰ ਅਤੇ ਅਸੁਰੱਖਿਅਤ ਮਹਿਸੂਸ ਕਰ ਰਿਹਾ। ਇਸ ਮੌਕੇ ਆਗੂਆਂ ਨੇ ਸਰਕਾਰ ਕੋਲੋ ਮੰਗ ਕੀਤੀ ਕਿ ਇਸਦੀ ਉੱਚ ਪੱਧਰੀ ਜਾਂਚ ਕਰਕੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਪਰਿਵਾਰ ਨੂੰ ਹਰ ਤਰਾਂ ਦੀ ਸਹਾਇਤਾ ਮੁਹੱਈਆ ਕਰਾਈ ਜਾਵੇ।

ਇਸ ਮੌਕੇ ਬਲਰਾਜ ਸਿੰਘ ਬਾਜਵਾ, ਸੁਖਦੇਵ ਸਿੰਘ ਰਾਣਾ, ਰਵਿੰਦਰਪਾਲ ਸਿੰਘ, ਹਰਜੀਤ ਸਿੰਘ ਬਲਹਾੜੀ, ਤਜਿੰਦਰ ਸਿੰਘ, ਜਤਿੰਦਰ ਸਿੰਘ,ਕੌਸ਼ਲ ਸ਼ਰਮਾ,ਕੁਲਦੀਪ ਗਰੋਵਰ, ਜਗਤਾਰ ਸਿੰਘ ਬਲਜੀਤ ਸਿੰਘ ਚਰਨਦਾਸ ਮੁਕਤਸਰ, ਚਮਕੌਰ ਸਿੰਘ, ਸੰਜੀਵ ਕੁਮਾਰ, ਸੁਖਬੀਰ ਸਿੰਘ, ਅਮਰੀਕ ਸਿੰਘ, ਅਰੁਣ ਕੁਮਾਰ ਆਦਿ ਨੇ ਰੋਸ਼ ਜ਼ਾਹਿਰ ਕੀਤਾ।