Join WhatsApp

Join Now

Punjab Breaking: ਹਸਪਤਾਲ ‘ਤੇ ਬੰਬ ਨੁਮਾ ਵਸਤੂ ਨਾਲ ਹਮਲਾ! ਧਮਾਕੇ ਕਾਰਨ ਬਿਲਡਿੰਗ ਹਿੱਲੀ!

On: ਜੂਨ 2, 2026 6:45 ਬਾਃ ਦੁਃ

 

Punjab Breaking: ਹਸਪਤਾਲ ‘ਤੇ ਵੱਡਾ ਹਮਲਾ, ਧਮਾਕੇ ਕਾਰਨ ਬਿਲਡਿੰਗ ਹਿੱਲੀ!

ਚੰਡੀਗੜ੍ਹ, 2 ਜੂਨ 2026-

ਇਸ ਵੇਲੇ ਦੀ ਵੱਡੀ ਖਬਰ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਲਾਨੌਰ ਵਿੱਚ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਜਾਣਕਾਰੀ ਦੇ ਮੁਤਾਬਕ ਅਣਪਛਾਤੇ ਹਮਲਾਵਰਾਂ ਨੇ ਹਸਪਤਾਲ ਵਿੱਚ ਜ਼ੋਰਦਾਰ ਧਮਾਕਾ ਕੀਤਾ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਐਸਐਸਪੀ ਸਮੇਤ ਹੋਰ ਸੀਨੀਅਰ ਪੁਲਿਸ ਅਫਸਰ ਮੌਕੇ ਤੇ ਪਹੁੰਚ ਗਏ, ਜਿਨਾਂ ਦੇ ਵੱਲੋਂ ਮਾਮਲੇ ਦੀ ਜਾਂਚ ਗੰਭੀਰਤਾ ਦੇ ਨਾਲ ਕੀਤੀ ਜਾ ਰਹੀ ਹੈ। ਪੁਲਿਸ ਦੇ ਵੱਲੋਂ ਘਟਨਾ ਸਥਾਨ ਦੇ ਕੋਲ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।

ਹਾਲਾਂਕਿ ਪੁਲਿਸ ਸੀਸੀਟੀਵੀ ਫੁਟੇਜ ਦੇ ਜਰੀਏ ਹਮਲਾਵਰਾਂ ਦੀ ਪਹਿਚਾਣ ਕਰਨ ਵਿੱਚ ਲੱਗੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਮਾਲਕ ਨੂੰ ਕੁਝ ਸਮੇਂ ਤੋਂ ਗੈਂਗਸਟਰ ਧਮਕੀਆਂ ਦੇ ਰਹੇ ਸਨ ਅਤੇ ਫਰੋਤੀ ਨਾ ਦੇਣ ਨੂੰ ਲੈ ਕੇ ਹਸਪਤਾਲ ਵਿੱਚ ਪਹਿਲਾਂ ਵੀ ਫਾਇਰਿੰਗ ਦੀ ਵਾਰਦਾਤ ਵਾਪਰ ਚੁੱਕੀ ਹੈ।

ਪਿਛਲੀਆਂ ਦੋ ਘਟਨਾਵਾਂ ਵਿੱਚ ਕਿਸੇ ਜਾਨੀ ਮਾਲੀ ਦਾ ਨੁਕਸਾਨ ਨਹੀਂ ਸੀ ਹੋਇਆ, ਲੇਕਿਨ ਹੁਣ ਤੀਜੇ ਧਮਾਕੇ ਵਿੱਚ ਹਸਪਤਾਲ ਦਾ ਚੋਖਾ ਨੁਕਸਾਨ ਹੋਇਆ ਹੈ, ਜਿਸ ਕਾਰਨ ਕਾਨੂੰਨ ਵਿਵਸਥਾ ‘ਤੇ ਸਵਾਲ ਖੜੇ ਹੋ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਆਰੰਭ ਦਿੱਤੀ ਹੈ ਅਤੇ ਇੱਕ ਟੀਮ ਦਾ ਗਠਨ ਕਰ ਦਿੱਤਾ ਹੈ, ਜਿਸ ਦੇ ਵੱਲੋਂ ਸੀਸੀਟੀ ਫੁਟੇਜ ਤੱਕ ਕੰਗਾਲੀ ਜਾ ਰਹੀ ਹੈ।

ਨਾਲ ਹੀ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਫਿਲਹਾਲ ਪੁਲਿਸ ਦੇ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਦੇ ਨਾਲ ਸੀਲ ਕਰ ਦਿੱਤਾ ਗਿਆ ਹੈ ਤੇ ਫਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ।

 

More

Punjab News: 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੀਟੂ ਛੱਡ ਕੇ ਸਰਵ ਯੂਨੀਅਨ ‘ਚ ਸ਼ਾਮਲ

ਵੱਡੀ ਖ਼ਬਰ: ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ: ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ 27 ਅਗਸਤ ਦਾ ਨੋਟਿਸ ਰੱਦ, ਕੰਮ ‘ਤੇ ਪਰਤੇ ਕਰਮਚਾਰੀ

Punjab News: ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਦਾ ਆਂਗਣਵਾੜੀ ਵਰਕਰਾਂ ਵੱਲੋਂ ਬਾਈਕਾਟ ਦਾ ਐਲਾਨ

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

Leave a Comment