Punjab Vigilance ਦੀ ਵੱਡੀ ਕਾਰਵਾਈ! ‘ਬਿੱਟੂ’ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

On: ਜੂਨ 4, 2026 11:37 ਪੂਃ ਦੁਃ

 

Punjab Vigilance ਦੀ ਵੱਡੀ ਕਾਰਵਾਈ! ‘ਬਿੱਟੂ’ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ- ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ

ਚੰਡੀਗੜ੍ਹ, 4 ਜੂਨ 2026- ਪੰਜਾਬ ਵਿਜੀਲੈਂਸ (Punjab Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ।

ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰਕੀਟ ਲੁਧਿਆਣਾ ਦਾ ਨਹੀਂ ਸਗੋਂ ਚੰਦਨ ਨਗਰ ਲੁਧਿਆਣਾ ਦਾ ਸੀ।

ਕੁਲਵੰਤ ਸਿੰਘ ਦੀ ਭਾਲ ਕਰਨ ਤੋਂ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਨੇ ਸਾਈਕਲ ਮਾਰਕੀਟ ਵਿੱਚ ਕੋਈ ਦੁਕਾਨ ਗੁਰਜੀਤ ਸਿੰਘ ਉਰਫ਼ ਰਿੰਪੀ ਨੂੰ ਨਹੀਂ ਵੇਚੀ ਹੈ। ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਉਸਦਾ ਇੱਕ ਜਾਣਕਾਰ ਵਿਅਕਤੀ ਹੈ ਜਿਸਦਾ ਨਾਮ ਸਰਬਜੀਤ ਸਿੰਘ ਉਰਫ਼ ਬਿੱਟੂ ਹੈ ਜੋ ਰਾਏਕੋਟ ਤਹਿਸੀਲ ਦਫਤਰ ਵਿੱਚ ਦਰਜਾ-4 ਕਰਮਚਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਉਕਤ ਜ਼ਮੀਨ ਆਪਣੇ ਨਾਮ ’ਤੇ ਰਜਿਸਟਰ ਕਰਵਾਉਣਾ ਚਾਹੁੰਦਾ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਬਿੱਟੂ ਨਾਲ ਗੱਲ ਕੀਤੀ ਅਤੇ ਬਿੱਟੂ ਨੇ ਦੱਸਿਆ ਕਿ ਉਹ ਅਧਿਕਾਰੀਆਂ ਨਾਲ ਚੰਗੀ ਬਣਦੀ ਹੈ ਅਤੇ ਉਨ੍ਹਾਂ ਨਾਲ ਗੱਲ ਕਰਕੇ ਉਹ ਪੀਰੂਬੰਦਾ ਸਾਈਕਲ ਮਾਰਟ ਮੁਰਾਦਪੁਰਾ ਵਿੱਚ ਰਜਿਸਟਰੀ ਕਰਵਾ ਦੇਵੇਗਾ।

ਜਿਸਦੀ ਕੀਮਤ 3,50,000 ਰੁਪਏ ਹੋਵੇਗੀ ਅਤੇ ਉਹ 25,000 ਰੁਪਏ ਪਹਿਲਾਂ ਲਵੇਗਾ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ।

ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Join WhatsApp

Join Now

Leave a Comment